ਮੱਲ੍ਹੀਆਂ ਕਲਾਂ/ਨਕੋਦਰ (ਟੁੱਟ)- ਸ਼ਹਿਰੀ ਥਾਣਾ ਨਕੋਦਰ ਅਧੀਨ ਪੈਂਦੇ ਮਹੱਲਾ ਸਰਾਂ ਵਿਖੇ ਇਕ ਨੌਜਵਾਨ ਵੱਲੋਂ ਪੱਖੇ ਨਾਲ ਲਟਕ ਕੇ ਜੀਵਨ ਲੀਲਾ ਖਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਏ. ਐੱਸ. ਆਈ. ਦਵਿੰਦਰ ਸਿੰਘ ਪਾਸੋਂ ਮਿਲੀ ਜਾਣਕਾਰੀ ਮੁਤਾਬਕ ਸਵੇਰ ਦੇ 11 ਵਜੇ ਦੇ ਕਰੀਬ ਬਿਕਰਮ ਸਿੰਘ ਗੁਰੂ ਪੁੱਤਰ ਜੀਤ ਸਿੰਘ ਵਿਪਨ ਵਾਸੀ ਮੁੱਹਲਾ ਸਰਾਂ ਨੇ ਪੱਖੇ ਨਾਲ ਲਟਕ ਕੇ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਦੀ ਪਤਨੀ ਗੁਰਪ੍ਰੀਤ ਕੌਰ ਵਾਸੀ ਯਮੁਨਾ ਨਗਰ ਹਰਿਆਣਾ ਕਰੀਬ ਤਿੰਨ ਮਹੀਨੇ ਤੋਂ ਰੁੱਸ ਕੇ ਆਪਣੇ ਪੇਕੇ ਘਰ ਗਈ ਹੋਈ ਸੀ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜਿਸ ਵਿਚ ਉਸ ਨੇ ਆਪਣੀਆਂ ਸਾਲੀਆਂ ਜੋਤੀ ਤੇ ਰਾਖੀ ਤੋਂ ਦੁੱਖੀ ਹੋ ਕੇ ਆਤਮ ਹੱਤਿਆ ਕਰਨ ਬਾਰੇ ਕਿਹਾ ਸੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਨਕੋਦਰ ਜਮ੍ਹਾ ਕਰਵਾ ਦਿੱਤੀ ਹੈ ਅਤੇ ਤਫਤੀਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਅਪਣੇ ਪਿੱਛੇ ਦੋ ਲੜਕੀਆ ਤੇ ਇਕ ਲੜਕਾ ਛੱਡ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਨਾਕਾਮ, ਖ਼ਤਰਨਾਕ ਗੈਂਗ ਦਾ ਮੁੱਖ ਸੰਚਾਲਕ ਗ੍ਰਿਫ਼ਤਾਰ
NEXT STORY