ਟਾਂਡਾ ਉੜਮੁੜ (ਮੋਮੀ)- ਆਪਣੇ ਚੰਗੇ ਭਵਿੱਖ ਲਈ ਈਰਾਨ ਗਏ ਨੌਜਵਾਨ ਅਣਮਨੁੱਖੀ ਤਸੀਹਿਆਂ ਦਾ ਸਾਹਮਣਾ ਕਰਨ ਉਪਰੰਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਾਪਸ ਪਰਤੇ 4 ਨੌਜਵਾਨਾਂ ਚੋਂ ਹਲਕਾ ਉੜਮੁੜ ਟਾਂਡਾ ਨਾਲ ਸਬੰਧਤ 3 ਨੌਜਵਾਨਾਂ ਨੇ ਅੱਜ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨਾਲ ਮੁਲਾਕਾਤ ਕੀਤੀ।
ਟਾਂਡਾ ਦੇ ਪਿੰਡ ਕੰਧਾਲਾ ਸ਼ੇਖਾਂ ਨਾਲ ਸੰਬੰਧਤ ਸੁਰਜੀਤ ਸਿੰਘ, ਅਵਤਾਰ ਸਿੰਘ ਵਾਸੀ ਪਿੰਡ ਮੱਲੇਵਾਲ ਅਤੇ ਗੁਰਪ੍ਰੀਤ ਸਿੰਘ ਵਾਸੀ ਰੂਪੋਵਾਲ ਰਮਦਾਸਪੁਰ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਕੈਬਨਿਟ ਮੰਤਰੀ ਪੰਜਾਬ ਸੰਜੀਵ ਅਰੋੜਾ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੀ ਉਹ ਵਾਪਸ ਪਰਤੇ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਨਾਲ ਹੋ ਰਹੇ ਅਣਮਨੁੱਖੀ ਵਰਤਾਰੇ ਦੀਆਂ ਵੀਡੀਓ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪਾਈਆਂ ਸਨ, ਜਿਸ ਉਪਰੰਤ ਪੰਜਾਬ ਸਰਕਾਰ ਨੇ ਹਰਕਤ ਵਿੱਚ ਆਉਂਦਿਆਂ ਉਨ੍ਹਾਂ ਨੂੰ ਵਾਪਸ ਲਿਆਉਣ ਵਿੱਚ ਵਿਸ਼ੇਸ਼ ਯੋਗਦਾਨ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ
ਇਸ ਮੌਕੇ ਲੱਖਾਂ ਰੁਪਏ ਖ਼ਰਚ ਕੇ ਈਰਾਨ ਦੀ ਧਰਤੀ 'ਤੇ ਗਏ ਪਿੰਡ ਮੱਲੇਵਾਲ, ਕੰਧਾਲਾ ਸ਼ੇਖਾਂ ਅਤੇ ਰਮਦਾਸਪੁਰ ਦੇ ਨੌਜਵਾਨਾਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਆਪਣੀ ਹੱਡ ਬੀਤੀ ਸੁਣਾਉਂਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਕ ਟਰੈਵਲ ਏਜੰਟ ਨੇ ਵੱਧ ਤਨਖ਼ਾਹ ਅਤੇ ਵਧੀਆ ਰਹਿਣ ਸਹਿਣ ਦਾ ਝਾਂਸਾ ਦੇ ਕੇ ਈਰਾਨ ਭੇਜ ਦਿੱਤਾ ਪਰ ਉਨ੍ਹਾਂ ਨਾਲ ਉੱਥੇ ਅਣਮਨੁੱਖੀ ਵਰਤਾਰਾ ਕੀਤਾ ਗਿਆ।
ਇਹ ਵੀ ਪੜ੍ਹੋ: ਰੱਖੜੀ ਵਾਲੇ ਦਿਨ ਪੰਜਾਬ ਦੇ ਸਕੂਲਾਂ 'ਚ ਰਹੇਗੀ ਛੁੱਟੀ ? ਜਾਣੋ ਕੀ ਹੈ ਤਾਜ਼ਾ ਅਪਡੇਟ
ਪੀੜਤ ਨੌਜਵਾਨਾਂ ਨੇ ਦੱਸਿਆ ਕਿ ਉੱਥੇ ਉਨ੍ਹਾਂ ਨੂੰ ਨਾ ਹੀ ਵਧੀਆ ਕੰਮ ਮਿਲਿਆ ਅਤੇ ਨਾ ਹੀ ਸਮੇਂ ਤੇ ਤਨਖ਼ਾਹ ਮਿਲਦੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਰਹਿਣ ਅਤੇ ਖਾਣ ਵਾਸਤੇ ਵੀ ਕੋਈ ਵਧੀਆ ਇੰਤਜ਼ਾਮ ਨਹੀਂ ਕੀਤੇ ਸਨ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਉਕਤ ਨੌਜਵਾਨਾਂ ਨੂੰ ਦਿਲਾਸਾ ਦਿੱਤਾ ਅਤੇ ਕਿਹਾ ਕਿ ਅਸੀਂ ਰਾਤੋ ਰਾਤ ਅਮੀਰ ਹੋਣ ਦੇ ਚੱਕਰ ਵਿੱਚ ਧੋਖੇਬਾਜ਼ ਏਜੰਟਾਂ ਦੇ ਚੱਕਰ ਵਿੱਚ ਆ ਕੇ ਫਸ ਜਾਂਦੇ ਹਾਂ ਜਿਸ ਕਾਰਨ ਸਾਨੂੰ ਖੱਜਰ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਉਹਨਾਂ ਕਿਹਾ ਕਿ ਵਿਦੇਸ਼ ਜਾਣ ਵਾਸਤੇ ਸਾਨੂੰ ਕੋਈ ਗਲਤ ਤਰੀਕਾ ਨਹੀਂ ਅਪਣਾਉਣਾ ਚਾਹੀਦਾ ਸਗੋਂ ਕਾਨੂੰਨ ਅਨੁਸਾਰ ਵਿਦੇਸ਼ ਜਾਣਾ ਚਾਹੀਦਾ। ਇਸ ਮੌਕੇ ਵਿਧਾਇਕ ਰਾਜਾ ਨੇ ਨੌਜਵਾਨ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਉਨ੍ਹਾਂ ਨਾਲ ਹਰ ਤਰੀਕੇ ਦਾ ਸਹਿਯੋਗ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab: ਪਤੀ ਗਿਆ ਸੀ ਫੈਕਟਰੀ ਜਦ ਪਰਤਿਆ ਘਰ ਤਾਂ ਪਤਨੀ ਨੂੰ ਇਸ ਹਾਲ 'ਚ ਵੇਖ ਰਹਿ ਗਿਆ ਹੱਕਾ-ਬੱਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ
NEXT STORY