ਜਲੰਧਰ ,(ਕੁੰਦਨ/ਪੰਕਜ)- ਜਲੰਧਰ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਕੀਤਾ ਹੈ। ਇਹ ਕਾਰਵਾਈ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਏ.ਸੀ.ਪੀ. ਵੈਸਟ ਵਿਜੇ ਕੰਵਰਪਾਲ ਅਤੇ ਥਾਣਾ ਬਾਵਾ ਖੇਲ ਦੇ ਮੁਖੀ ਜੈ ਇੰਦਰ ਦੀ ਦੇਖ-ਰੇਖ ਹੇਠ ਅੰਜਾਮ ਦਿੱਤੀ ਗਈ।
ਪੁਲਸ ਅਧਿਕਾਰੀਆਂ ਅਨੁਸਾਰ ਫੜੇ ਗਏ ਨੌਜਵਾਨ ਦੀ ਪਛਾਣ ਵਿਨੋਦ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਉਕਤ ਨੌਜਵਾਨ ਨੂੰ ਕਾਬੂ ਕੀਤਾ, ਜਿਸ ਕੋਲੋਂ ਕਿਸੇ ਕੋਲੋਂ ਖੋਹਿਆ ਹੋਇਆ ਇੱਕ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ।
ਥਾਣਾ ਬਾਵਾ ਖੇਲ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਹੁਣ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸ਼ਹਿਰ ਵਿੱਚ ਹੋਰ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਉਸ ਦੇ ਨਾਲ ਇਸ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ।
ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਬਿਆਸ ਦਰਿਆ 'ਚ..., BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ
NEXT STORY