ਫਗਵਾੜਾ (ਜਲੋਟਾ) : ਫਗਵਾੜਾ ਦੇ ਇਕ ਮਸ਼ਹੂਰ ਮਨੀਚੇਂਜਰ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਉਸ ਨੌਜਵਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ’ਤੇ ਦੋਸ਼ ਹੈ ਕਿ ਉਹ ਦੁਕਾਨ ਦੇ 10 ਲੱਖ ਰੁਪਏ ਲੈ ਕੇ ਫਰਾਰ ਹੋਇਆ ਹੈ। ਦੱਸਣਯੋਗ ਹੈ ਕਿ ਪੁਲਸ ਨੇ ਥਾਣਾ ਸਿਟੀ ਫਗਵਾੜਾ ਵਿਖੇ ਮਾਮਲੇ ਨੂੰ ਲੈ ਕੇ ਐੱਫ. ਆਈ. ਆਰ. ਵੀ ਦਰਜ ਕੀਤੀ ਹੋਈ ਹੈ।‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਨੇ ਗ੍ਰਿਫ਼ਤਾਰ ਕੀਤੇ ਨੌਜਵਾਨ, ਜਿਸ ਦੀ ਪਛਾਣ ਸੁਰਿੰਦਰ ਕੁਮਾਰ ਉਰਫ ਸੋਨੂੰ ਵਾਸੀ ਹਰਗੋਬਿੰਦ ਨਗਰ ਫਗਵਾੜਾ ਵਜੋਂ ਹੈ, ਸਬੰਧੀ ਦੱਸਿਆ ਕਿ ਪੁਲਸ ਨੇ ਇਸ ਨੂੰ ਵਰਿੰਦਾਵਨ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮ ਸੁਰਿੰਦਰ ਕੁਮਾਰ ਪਾਸੋਂ ਕਰੀਬ 1 ਲੱਖ 10 ਹਜ਼ਾਰ ਰੁਪਏ ਕੈਸ਼ ਬਰਾਮਦ ਕੀਤੇ ਹਨ, ਜਿਸ ਨੂੰ ਅਦਾਲਤ ’ਚ ਪੇਸ਼ ਕਰਕੇ 3 ਦਿਨਾਂ ਦੇ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ।
ਖ਼ਬਰ ਇਹ ਵੀ : ਨਹਿਰ 'ਚ ਕਾਰ ਡਿੱਗਣ ਨਾਲ 9 ਪੰਜਾਬੀਆਂ ਦੀ ਮੌਤ, ਉਥੇ ਜਾਪਾਨ ਦੇ ਸਾਬਕਾ PM ਨੂੰ ਮਾਰੀ ਗੋਲੀ, ਪੜ੍ਹੋ TOP 10
ਐੱਸ. ਐੱਚ. ਓ. ਥਾਣਾ ਸਿਟੀ ਅਮਨਦੀਪ ਨਾਹਰ ਨੇ ਕਿਹਾ ਕਿ ਪੁਲਸ ਰਿਮਾਂਡ ਦੌਰਾਨ ਮੁਲਜ਼ਮ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਬਾਕੀ ਦੀ ਲੱਖਾਂ ਰੁਪਏ ਦੀ ਰਕਮ ਕਿੱਥੇ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਹੋਈ ਪੁਲਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਦੁਕਾਨ ਤੋਂ 10 ਲੱਖ ਰੁਪਏ ਲੈ ਕੇ ਫਰਾਰ ਹੋਣ ਤੋਂ ਬਾਅਦ ਮੁੰਬਈ, ਰਾਜਸਥਾਨ, ਗੋਆ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਘੁੰਮਦਾ ਹੋਇਆ ਐਸ਼ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਆਸ਼ੂ ਬਾਂਗੜ ਵਿਰੁੱਧ ਮਾਮਲਾ ਦਰਜ ਕਰਨ 'ਤੇ ਭੜਕੇ ਕਾਂਗਰਸੀ, ਥਾਣਾ ਸਿਟੀ ਮੋਗਾ ਮੂਹਰੇ ਲਾਇਆ ਧਰਨਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਨਹਿਰ 'ਚ ਕਾਰ ਡਿੱਗਣ ਨਾਲ 9 ਪੰਜਾਬੀਆਂ ਦੀ ਮੌਤ, ਉਥੇ ਜਾਪਾਨ ਦੇ ਸਾਬਕਾ PM ਨੂੰ ਮਾਰੀ ਗੋਲੀ, ਪੜ੍ਹੋ TOP 10
NEXT STORY