ਦਸੂਹਾ,(ਝਾਵਰ)- ਥਾਣਾ ਦਸੂਹਾ ਦੇ ਪਿੰਡ ਡਡਿਆਲ ਦੇ 22 ਸਾਲਾ ਨੌਜਵਾਨ ਦਵਿੰਦਰ ਸਿੰਘ ਉਰਫ ਇੰਦੂ ਪੁੱਤਰ ਸੋਮ ਰਾਜ ਨੇ ਬੇਰੋਜ਼ਗਾਰੀ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਨੂੰ ਤੁਰੰਤ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਸੋਮ ਰਾਜ ਨੇ ਜਾਂਚ ਅਧਿਕਾਰੀ ਏ. ਐੱਸ. ਆਈ. ਸਰਬਜੀਤ ਸਿੰਘ ਨੂੰ ਦਿੱਤੇ ਬਿਆਨ ’ਚ ਕਿਹਾ ਕਿ ਉਸ ਦਾ ਪੁੱਤਰ ਦੁਬਈ ਗਿਆ ਸੀ ਜਿੱਥੇ ਕੰਮ ਨਾ ਮਿਲਣ ਕਰਕੇ ਵਾਪਸ ਆ ਗਿਆ, ਇੱਥੇ ਆ ਕੇ ਵੀ ਕੋਈ ਨੌਕਰੀ ਲੱਭਦਾ ਰਿਹਾ। ਬੇਰੋਜ਼ਗਾਰੀ ਤੋਂ ਪ੍ਰੇਸ਼ਾਨ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਅਧਾਰ ’ਤੇ 174 ਦੀ ਕਾਰਵਾਈ ਕੀਤੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
ਜਲੰਧਰ : ਟਰੇਨ ਅੱਗੇ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ
NEXT STORY