ਫਗਵਾੜਾ (ਜਲੋਟਾ) : ਫਗਵਾੜਾ-ਜਲੰਧਰ ਮੁੱਖ ਜੀ.ਟੀ. ਰੋਡ ’ਤੇ ਪੈਂਦੇ ਪਿੰਡ ਚਹੇੜੂ ਦੇ ਨਜ਼ਦੀਕ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਇਕ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਪੁੱਤਰ ਨਵਲ ਕਿਸ਼ੋਰ ਵਾਸੀ ਜੇ.ਸੀ.ਟੀ. ਕਾਲੋਨੀ, ਫਗਵਾੜਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਰਵੀ ਕੁਮਾਰ ਆਪਣੇ ਸਾਥੀ ਅਜੇ ਕੁਮਾਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਵੇਰੇ ਕਰੀਬ 11 ਵਜੇ ਡਿਊਟੀ ਲਈ ਜਾ ਰਿਹਾ ਸੀ। ਜਦੋਂ ਉਹ ਚਹੇੜੂ ਕੋਲ ਪਹੁੰਚੇ ਤਾਂ ਇਕ ਅਣਪਛਾਤੇ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਰਵੀ ਕੁਮਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਕ ਨਿੱਜੀ ਵਾਹਨ ਰਾਹੀਂ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸੇ ਤੋਂ ਬਾਅਦ ਮੁਲਜ਼ਮ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਹਸਪਤਾਲ ਪਹੁੰਚੇ ਮ੍ਰਿਤਕ ਦੇ ਪਿਤਾ ਨਵਲ ਕਿਸ਼ੋਰ ਨੇ ਦੱਸਿਆ ਕਿ ਉਹ ਲੁਧਿਆਣਾ ਵਿਖੇ ਕੰਮ ’ਤੇ ਗਏ ਹੋਏ ਸਨ ਅਤੇ ਉਨ੍ਹਾਂ ਨੂੰ ਫ਼ੋਨ ਰਾਹੀਂ ਇਸ ਅਣਹੋਣੀ ਦੀ ਜਾਣਕਾਰੀ ਮਿਲੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ''ਲਾਅ ਗੇਟ'' ਸਥਿਤ ਇਕ ਦਫ਼ਤਰ ਵਿੱਚ ਕੰਮ ਕਰਦਾ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਹਾਜੀਪੁਰ ਪੁਲਸ ਨੇ ਘਰ ’ਚ ਰੇਡ ਕਰਕੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ, ਕੇਸ ਦਰਜ
NEXT STORY