ਸ਼ਾਹਕੋਟ (ਅਰਸ਼ਦੀਪ, ਤ੍ਰੇਹਨ) : ਸਥਾਨਕ ਪੁਲਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਦਦ ਕਰਨ ਵਾਲੇ ਨੌਜਵਾਨਾਂ ਨੂੰ ਮਾਣਯੋਗ ਨਕੋਦਰ ਅਦਾਲਤ ’ਚ ਪੇਸ਼ ਕਰਕੇ 5 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦੇਸ਼ ਦੀ ਏਕਤਾ ਤੇ ਅਖੰਡਤਾ ਨਾਲ ਨਹੀਂ ਕੀਤਾ ਜਾ ਸਕਦਾ ਸਮਝੌਤਾ : ਸੁਖਬੀਰ ਬਾਦਲ
ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਮੋਟਰਸਾਈਕਲ ਮੁਹੱਈਆ ਕਰਵਾਉਣ ਤੇ ਉਨ੍ਹਾਂ ਨੂੰ ਪਿੰਡ ਨੰਗਲ ਅੰਬੀਆਂ ਖੁਰਦ (ਸ਼ਾਹਕੋਟ) ਦੇ ਗੁਰਦੁਆਰਾ ਸਾਹਿਬ ਤੋਂ ਭਜਾਉਣ ’ਚ ਮਦਦ ਕਰਨ ਵਾਲੇ 4 ਨੌਜਵਾਨਾਂ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਨਵਾਂ ਕਿਲ੍ਹਾ ਥਾਣਾ ਸ਼ਾਹਕੋਟ, ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਨਿਰਮਲ ਸਿੰਘ ਵਾਸੀ ਕੋਟਲਾ ਨੰਦ ਸਿੰਘ ਥਾਣਾ ਬੁੱਲੇਵਾਲ ਜ਼ਿਲ੍ਹਾ ਹੁਸ਼ਿਆਰਪੁਰ, ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਬਲਵੀਰ ਸਿੰਘ ਵਾਸੀ ਗੁੰਦਰਾ ਥਾਣਾ ਬਾਜਾਖਾਨਾ ਜ਼ਿਲ੍ਹਾ ਫਰੀਦਕੋਟ ਤੇ ਗੁਰਦੀਪ ਸਿੰਘ ਉਰਫ਼ ਦੀਪਾ ਪੁੱਤਰ ਮੁਖਤਿਆਰ ਸਿੰਘ ਵਾਸੀ ਬੱਲ ਨੌ ਥਾਣਾ ਸਦਰ ਨਕੋਦਰ ਖ਼ਿਲਾਫ਼ ਆਈ.ਪੀ.ਸੀ. ਐਕਟ ਦੀਆਂ ਧਾਰਾਵਾਂ 212, 215 ਤੇ ਆਰਮਜ਼ ਐਕਟ ਤਹਿਤ ਧਾਰਾ 25, 27 ਤਹਿਤ ਮੁਕੱਦਮਾ ਨੰਬਰ 48 ਥਾਣਾ ਸ਼ਾਹਕੋਟ ਵਿਖੇ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਵੱਲੋਂ ਫਰਾਰ ਹੋਣ ਲਈ ਵਰਤਿਆ ਪਲੈਟੀਨਾ ਮੋਟਰਸਾਈਕਲ ਬਰਾਮਦ
ਅੱਜ ਉਕਤ ਨੌਜਵਾਨਾਂ ਨੂੰ ਸ਼ਾਹਕੋਟ ਥਾਣੇ ਤੋਂ ਥਾਣਾ ਮੁਖੀ ਗੁਰਿੰਦਰਜੀਤ ਨਾਗਰਾ ਦੀ ਅਗਵਾਈ 'ਚ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਕੋਦਰ ਅਦਾਲਤ ’ਚ ਲਿਜਾਇਆ ਗਿਆ। ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਵੱਲੋਂ ਨੌਜਵਾਨਾਂ ਤੋਂ ਹੋਰ ਪੁੱਛਗਿੱਛ ਕਰਨ ਲਈ ਨਕੋਦਰ ਅਦਾਲਤ ’ਚ ਪੇਸ਼ ਕਰਕੇ 5 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਵਿਧਾਨ ਸਭਾ 'ਚ ਗੂੰਜਿਆ Operation Amritpal, ਡਾ. ਰਤਨ ਸਿੰਘ ਜੱਗੀ ਦਾ ਪਦਮ ਸ਼੍ਰੀ ਨਾਲ ਸਨਮਾਨ, ਪੜ੍ਹੋ TOP 10
NEXT STORY