ਨਵੀਂ ਦਿੱਲੀ- ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਵਿਚਕਾਰ ਸਕੂਟਰ-ਮੋਟਰਸਾਈਕਲ ਅਤੇ ਤਿੰਨ ਪਹੀਆ ਵਾਹਨ ਨਿਰਮਾਤਾ ਟੀ. ਵੀ. ਐੱਸ. ਮੋਟਰ ਕੰਪਨੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਨੇ ਆਪਣੇ ਸਾਰੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਲਈ ਮੁਫ਼ਤ ਕੋਵਿਡ-19 ਟੀਕਾਕਰਨ ਉਪਲਬਧ ਕਰਾਉਣ ਦਾ ਫ਼ੈਸਲਾ ਕੀਤਾ ਹੈ।
ਕੰਪਨੀ ਨੇ ਕਿਹਾ ਕਿ ਟੀਕਾਕਰਨ ਦੀ ਇਹ ਮੁਹਿੰਮ ਸਰਕਾਰ ਦੇ ਚੱਲ ਰਹੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੈ ਅਤੇ ਕੰਪਨੀ ਦੇਸ਼ ਭਰ ਵਿਚ ਸਿੱਧੇ ਤੇ ਅਸਿੱਧੇ ਤੌਰ 'ਤੇ ਉਸ ਨਾਲ ਕੰਮ ਕਰਦੇ 35,000 ਮੁਲਾਜ਼ਮਾਂ ਨੂੰ ਇਸ ਵਿਚ ਸ਼ਾਮਲ ਕਰੇਗੀ।
ਟੀ. ਵੀ. ਐੱਸ. ਮੋਟਰ ਦੇ ਕਾਰਜਕਾਰੀ ਉਪ ਮੁਖੀ (ਮਨੁੱਖੀ ਸਰੋਤ) ਆਰ. ਆਨੰਦਕ੍ਰਿਸ਼ਣਨ ਨੇ ਕਿਹਾ ਕਿ ਕੰਪਨੀ ਨੇ ਮਹਾਮਾਰੀ ਦੌਰਾਨ ਆਪਣੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਰਾਂ ਦੇ ਮੈਂਬਰਾਂ ਨੂੰ ਵੱਖ-ਵੱਖ ਮਾਧਿਅਮਾਂ ਜ਼ਰੀਏ ਮਦਦ ਕਰਦ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ, ''ਇਸ ਟੀਕਾਕਰਨ ਮੁਹਿੰਮ ਨਾਲ ਅਸੀਂ ਆਪਣੇ ਮੁਲਾਜ਼ਮਾਂ ਅਤੇ ਉਨ੍ਹਾਂ ਪਰਿਵਾਰਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦੇਣ ਦੀ ਕੋਸ਼ਿਸ਼ ਜਾਰੀ ਰੱਖ ਰਹੇ ਹਾਂ।''
ਸਰਕਾਰ 8 ਕਰੋੜ ਤੋਂ ਵੱਧ ਲੋਕਾਂ ਨੂੰ LPG 'ਤੇ ਦੇ ਸਕਦੀ ਹੈ ਇਹ ਵੱਡੀ ਸੌਗਾਤ
NEXT STORY