ਨਵੀਂ ਦਿੱਲੀ- ਖੇਤੀ ਵਿਗਿਆਨੀ ਭਰਤੀ ਬੋਰਡ (ASRB) ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ (ICAR) 'ਚ ਮੁੱਖ ਵਿਗਿਆਨੀ ਅਤੇ ਸੀਨੀਅਰ ਵਿਗਿਆਨੀ ਦੀ ਭਰਤੀ ਲਈ ਅਧਿਕਾਰਤ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਭਰਤੀ ਰਾਹੀਂ ਕੁੱਲ 368 ਅਸਾਮੀਆਂ ਭਰੀਆਂ ਜਾਣਗੀਆਂ। ਜੋ ਉਮੀਦਵਾਰ ਇੱਛੁਕ ਅਤੇ ਯੋਗ ਹਨ, ਉਹ ਅਧਿਕਾਰਤ ਵੈੱਬਸਾਈਟ http://www.asrb.org.in'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ASRB ਭਰਤੀ 2023 ਲਈ ਆਨਲਾਈਨ ਅਰਜ਼ੀ ਪ੍ਰਕਿਰਿਆ 18 ਅਗਸਤ 2023 ਨੂੰ ਸ਼ੁਰੂ ਹੋਵੇਗੀ ਅਤੇ 08 ਸਤੰਬਰ 2023 ਨੂੰ ਸਮਾਪਤ ਹੋਵੇਗੀ।
ਬੋਰਡ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਕਿ ਕੁੱਲ 368 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ। ਜਿਸ ਵਿਚ ਚੀਫ ਵਿਗਿਆਨ ਲਈ 80 ਅਸਾਮੀਆਂ ਅਤੇ ਸੀਨੀਅਰ ਵਿਗਿਆਨੀ ਦੇ ਅਹੁਦਿਆਂ ਲਈ 288 ਅਸਾਮੀਆਂ ਸ਼ਾਮਲ ਹਨ। ਚੁਣੇ ਗਏ ਉਮੀਦਵਾਰਾਂ ਦੀਆਂ ਨਿਯੁਕਤੀਆਂ ਵੱਖ-ਵੱਖ ਥਾਵਾਂ 'ਤੇ ਕੀਤੀ ਜਾਵੇਗੀ।
ਉਮਰ ਹੱਦ
ਪ੍ਰਧਾਨ ਵਿਗਿਆਨੀ ਦੇ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 8 ਸਤੰਬਰ ਤੱਕ 52 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਦੋਂ ਕਿ ਸੀਨੀਅਰ ਵਿਗਿਆਨੀ ਦੀ ਭੂਮਿਕਾ ਲਈ ਚਾਹਵਾਨਾਂ ਲਈ ਵੱਧ ਤੋਂ ਵੱਧ ਉਮਰ 47 ਸਾਲ ਹੈ। ਇਸ ਦੇ ਨਾਲ ਹੀ ਵਿਗਿਆਨਕ ਬੋਰਡ ਵਿਚ ਕੰਮ ਕਰ ਰਹੇ ਉਮੀਦਵਾਰਾਂ ਲਈ ਕੋਈ ਉਮਰ ਹੱਦ ਤੈਅ ਨਹੀਂ ਕੀਤੀ ਗਈ ਹੈ।
ਵਿੱਦਿਅਕ ਯੋਗਤਾ
ਅਧਿਕਾਰਤ ਵੈੱਬਸਾਈਟ 'ਤੇ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਸਬੰਧਤ ਵਿਸ਼ਿਆਂ ਵਿਚ Phd ਦੀ ਡਿਗਰੀ ਹੋਣੀ ਚਾਹੀਦੀ ਹੈ।
ਅਰਜ਼ੀ ਫ਼ੀਸ
ਭਰਤੀ ਲਈ ਅਪਲਾਈ ਕਰਨ ਵਾਲੇ ਜਨਰਲ ਅਤੇ OBC ਵਰਗ ਦੇ ਉਮੀਦਵਾਰਾਂ ਤੋਂ 1500 ਰੁਪਏ ਫ਼ੀਸ ਲਈ ਜਾਵੇਗੀ। ਉੱਥੇ ਹੀ ਹੋਰ ਵਰਗ ਦੇ ਉਮੀਦਵਾਰ ਫੀਸ ਨਾਲ ਜੁੜੀ ਜਾਣਕਾਰੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਚੈੱਕ ਕਰ ਸਕਦੇ ਹਨ।
ਖੇਤੀ ਵਿਗਿਆਨੀ ਭਰਤੀ ਬੋਰਡ ਲਈ ਇੰਝ ਕਰੋ ਅਪਲਾਈ
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਓ।
ਫਿਰ ਭਰਤੀ ਬੋਰਡ ਲਿੰਕ 'ਤੇ ਕਲਿੱਕ ਕਰੋ।
ਨਿੱਜੀ ਵੇਰਵੇ ਦਰਜ ਕਰਕੇ ਜਮ੍ਹਾਂ ਕਰੋ।
ਹੁਣ ਐਗਰੀਕਲਚਰ ਰਿਕਰੂਟਮੈਂਟ ਬੋਰਡ ਦਾ ਫਾਰਮ ਭਰੋ ਅਤੇ ਜਮ੍ਹਾ ਕਰੋ।
ਉਸ ਤੋਂ ਬਾਅਦ ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਭਵਿੱਖ ਲਈ ਇਸ ਨੂੰ ਆਪਣੇ ਕੋਲ ਰੱਖੋ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ।
ਇੰਡੀਆ ਪੋਸਟ ਪੇਮੈਂਟ ਬੈਂਕ 'ਚ 130 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
NEXT STORY