ਨਵੀਂ ਦਿੱਲੀ- ਬੈਂਕਿੰਗ ਸੈਕਟਰ ਵਿਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਦਰਅਸਲ ਬੈਂਕ ਆਫ ਬੜੌਦਾ ਨੇ ਵੱਖ-ਵੱਖ ਅਸਾਮੀਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਬੈਂਕ ਆਫ ਬੜੌਦਾ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਭਰਤੀ ਮੁਹਿੰਮ ਤਹਿਤ ਕੁੱਲ 157 ਖਾਲ੍ਹੀ ਅਸਾਮੀਆਂ ਭਰੀਆਂ ਜਾਣਗੀਆਂ। ਯੋਗ ਉਮੀਦਵਾਰ ਬੈਂਕ ਆਫ ਬੜੌਦਾ ਦੀ ਅਧਿਕਾਰਤ ਵੈੱਬਸਾਈਟ bankofbaroda.in 'ਤੇ ਜਾ ਕੇ 17 ਮਈ 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਰਿਲੇਸ਼ਨਸ਼ਿਪ ਮੈਨੇਜਰ ਸਕੇਲ IV: 20 ਅਸਾਮੀਆਂ
ਰਿਲੇਸ਼ਨਸ਼ਿਪ ਮੈਨੇਜਰ ਸਕੇਲ III: 46 ਅਸਾਮੀਆਂ
ਕ੍ਰੈਡਿਟ ਐਨਾਲਿਸਟ ਸਕੇਲ III: 68 ਅਸਾਮੀਆਂ
ਕ੍ਰੈਡਿਟ ਐਨਾਲਿਸਟ ਸਕੇਲ II: 06 ਅਸਾਮੀਆਂ
ਫਾਰੇਕਸ Acquisition ਅਤੇ ਰਿਲੇਸ਼ਨਸ਼ਿਪ ਮੈਨੇਜਰ ਸਕੇਲ II: 12 ਅਸਾਮੀਆਂ
ਫਾਰੇਕਸ Acquisition ਅਤੇ ਰਿਲੇਸ਼ਨਸ਼ਿਪ ਮੈਨੇਜਰ ਸਕੇਲ III: 05 ਅਸਾਮੀਆਂ
ਖਾਲੀ ਅਸਾਮੀਆਂ ਦੀ ਕੁੱਲ ਗਿਣਤੀ - 157 ਅਸਾਮੀਆਂ
ਵਿੱਦਿਅਕ ਯੋਗਤਾ
ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਕਾਲਜ ਤੋਂ ਸਬੰਧਤ ਵਿਸ਼ੇ ਦੇ ਨਾਲ ਘੱਟੋ-ਘੱਟ ਗ੍ਰੈਜੂਏਟ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਸਬੰਧਤ ਖੇਤਰ ਵਿੱਚ ਕੰਮ ਦਾ ਤਜਰਬਾ ਵੀ ਮੰਗਿਆ ਗਿਆ ਹੈ।
ਉਮਰ ਹੱਦ
ਉਮੀਦਵਾਰਵਾਂ ਦੀ ਉਮਰ ਘੱਟੋ-ਘੱਟ 24 ਸਾਲ ਅਤੇ ਵੱਧ ਤੋਂ ਵੱਧ ਉਮਰ 42 ਸਾਲ ਹੋਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਨੋਟੀਫਿਕੇਸ਼ਨ ਵੇਖ ਸਕਦੇ ਹੋ।
ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਡਾਇਰੈਕਟ ਅਪਲਾਈ ਕਰਨ ਲਈ ਇਸ ਲਿੰਕ 'ਤੇ ਕਰੋ।
CAPF 'ਚ ਅਸਿਸਟੈਂਟ ਕਮਾਂਡੈਂਟ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਉਮਰ ਹੱਦ ਤੇ ਹੋਰ ਸ਼ਰਤਾਂ
NEXT STORY