ਮੁੰਬਈ: ਬੰਬੇ ਹਾਈ ਕੋਰਟ ਨੇ ਕਲਰਕ ਦੇ ਕਈ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਬੰਬੇ ਹਾਈ ਕੋਰਟ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਭਰਤੀ 247 ਅਹੁਦਿਆਂ 'ਤੇ ਕੀਤੀ ਜਾਣੀ ਹੈ। ਕਲਰਕ ਦੇ ਅਹੁਦੇ ਲਈ ਅਪਲਾਈ ਕਰਨ ਦੀ ਪ੍ਰਕਿਰਿਆ 23 ਦਸੰਬਰ ਤੋਂ ਸ਼ੁਰੂ ਹੋ ਚੁੱਕੀ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਮਹੱਤਵਪੂਰਨ ਤਾਰੀਖਾਂ
- ਅਰਜ਼ੀ ਫਾਰਮ ਜਮ੍ਹਾ ਕਰਨ ਦੀ ਸ਼ੁਰੂਆਤੀ ਤਾਰੀਖ : 23 ਦਸੰਬਰ 2021
- ਅਰਜ਼ੀ ਫਾਰਮ ਜਮ੍ਹਾ ਕਰਨ ਦੀ ਆਖਰੀ ਤਾਰੀਖ : 06 ਜਨਵਰੀ 2022
ਉਮਰ ਹੱਦ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਘੱਟੋ-ਘੱਟ 18 ਸਾਲ ਅਤੇ 38 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਹਾਲਾਂਕਿ SC, ST, OBC ਉਮੀਦਵਾਰਾਂ ਲਈ ਉਮਰ ਹੱਦ ਵਿਚ 43 ਸਾਲ ਤੱਕ ਛੋਟ ਦਿੱਤੀ ਗਈ ਹੈ।
ਯੋਗਤਾ
ਬੰਬੇ ਹਾਈ ਕੋਰਟ ਕਲਰਕ ਭਰਤੀ 2022 ਲਈ ਉਹ ਉਮੀਦਵਾਰ ਅਰਜ਼ੀ ਦੇ ਸਕਦੇ ਹਨ, ਜਿਨ੍ਹਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ ਵਿਚ ਬੈਚਲਰ ਦੀ ਡਿਗਰੀ ਹੈ। ਨਾਲ ਹੀ, ਚੰਗੀ ਕੰਪਿਊਟਰ ਟਾਈਪਿੰਗ ਹੋਣੀ ਚਾਹੀਦੀ ਹੈ ਅਤੇ ਅੰਗਰੇਜ਼ੀ ਟਾਈਪਿੰਗ ਵਿਚ ਆਈ.ਟੀ.ਆਈ. ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੀ ਟਾਈਪਿੰਗ ਸਪੀਡ ਘੱਟੋ-ਘੱਟ 40 ਸ਼ਬਦ ਪ੍ਰਤੀ ਮਿੰਟ ਹੋਣੀ ਚਾਹੀਦੀ ਹੈ।
ਅਰਜ਼ੀ ਫੀਸ
ਅਰਜ਼ੀ ਦੀ ਫੀਸ 25 ਰੁਪਏ ਹੈ, ਜਿਸ ਨੂੰ ਆਨਲਾਈਨ ਹੀ ਭਰਨਾ ਹੋਵੇਗਾ।
ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਰਾਸ਼ਟਰੀ ਜਾਂਚ ਏਜੰਸੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY