ਵੈੱਬ ਡੈਸਕ- ਸਰਹੱਦੀ ਸੁਰੱਖਿਆ ਫ਼ੋਰਸ (ਬੀਐੱਸਐੱਫ) ਵਲੋਂ ਸਪੋਰਟਸ ਕੋਟੇ ਦੇ ਅਧੀਨ ਕਾਂਸਟੇਬਲ (ਜੀਡੀ) ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਬੀਐੱਸਐੱਫ ਕਾਂਸਟੇਬਲ ਜੀਡੀ ਸਪੋਰਟਸ ਕੋਟਾ ਭਰਤੀ ਦੇ ਅਧੀਨ 30 ਤੋਂ ਵੱਧ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ 'ਚ ਐਥਲੇਟਿਕਸ, ਬਾਕਸਿੰਗ, ਕੁਸ਼ਤੀ, ਹਾਕੀ, ਫੁੱਟਬਾਲ, ਕਬੱਡੀ, ਵਾਲੀਬਾਲ, ਸ਼ੂਟਿੰਗ, ਤੈਰਾਕੀ, ਯੋਗ ਸਮੇਤ ਕਈ ਹੋਰ ਖੇਡਾਂ ਸ਼ਾਮਲ ਹਨ।
ਅਹੁਦਿਆਂ ਦੀ ਗਿਣਤੀ
ਕੁੱਲ 549 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 15 ਜਨਵਰੀ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ਨੇ ਇੰਟਰਨੈਸ਼ਨਲ ਚੈਂਪੀਅਨਸ਼ਿਪ 'ਚ ਹਿੱਸਾ ਲਿਆ ਹੋਵੇ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 23 ਸਾਲ ਤੈਅ ਕੀਤੀ ਗਈ ਹੈ।
ਤਨਖਾਹ
21,700 ਤੋਂ 69,100 ਰੁਪਏ ਹਰ ਮਹੀਨੇ ਤਨਖਾਹ ਮਿਲੇਗੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਅਲਾਊਂਸ ਦਾ ਲਾਭ ਵੀ ਮਿਲੇਗਾ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਪੁਲਸ ਵਿਭਾਗ 'ਚ ਨਿਕਲੀ ਕਾਂਸਟੇਬਲਾਂ ਦੀ ਭਰਤੀ, ਨੌਜਵਾਨਾਂ ਲਈ ਸੁਨਹਿਰੀ ਮੌਕਾ
NEXT STORY