ਨਵੀਂ ਦਿੱਲੀ- ਬਾਰਡਰ ਸਕਿਓਰਿਟੀ ਫੋਰਸ (BSF) ਨੌਕਰੀ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। BSF ਨੇ ਵੈਟਰਨਰੀ ਅਸਿਸਟੈਂਟ ਸਰਜਨ ਦੀਆਂ ਅਸਾਮੀਆਂ ਕੱਢੀਆਂ ਹਨ। ਜੋ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਹ ਅਧਿਕਾਰਤ ਵੈੱਬਸਾਈਟ https://rectt.bsf.gov.in 'ਤੇ ਜਾ ਕੇ ਅਪਲਾਈ ਕਰ ਸਕਦਾ ਹੈ। ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ 28 ਜਨਵਰੀ 2023 ਤੋਂ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਹੋਵੇਗਾ।
ਕੁੱਲ ਅਹੁਦੇ- 20
ਮਹੱਤਵਪੂਰਨ ਤਾਰੀਖ਼
ਅਪਲਾਈ ਕਰਨ ਦੀ ਆਖ਼ਰੀ ਤਾਰੀਖ਼- 28 ਜਨਵਰੀ 2023
ਵਿੱਦਿਅਕ ਯੋਗਤਾ
ਜੋ ਵੀ ਉਮੀਦਵਾਰ ਇਸ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ. ਵੀ. ਐੱਸ. ਸੀ.) ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ ਹੱਦ 23 ਸਾਲ ਤੋਂ 30 ਸਾਲ ਹੋਣੀ ਚਾਹੀਦੀ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇਗੀ।
ਇੰਝ ਹੋਵੇਗੀ ਚੋਣ
ਇਨ੍ਹਾਂ ਅਹੁਦਿਆਂ 'ਤੇ ਚੁਣੇ ਗਏ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਅਤੇ ਦਸਤਾਵੇਜ਼ ਵੈਰੀਫਿਕੇਸ਼ਨ ਦੇ ਪ੍ਰੋਸੈਸ ਵਿਚੋਂ ਲੰਘਣਾ ਹੋਵੇਗਾ।
ਅਰਜ਼ੀ ਫ਼ੀਸ
ਅਪਲਾਈ ਕਰਨ ਵਾਲੇ ਜਨਰਲ ਅਤੇ ਓ.ਬੀ.ਸੀ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 400 ਰੁਪਏ ਅਦਾ ਕਰਨੇ ਪੈਣਗੇ। ਇਸ ਦੇ ਨਾਲ ਹੀ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਜਿਵੇਂ ਕਿ SC, ST ਉਮੀਦਵਾਰਾਂ ਨੂੰ ਕੋਈ ਫ਼ੀਸ ਨਹੀਂ ਦੇਣੀ ਪਵੇਗੀ।
ਤਨਖ਼ਾਹ
ਚੁਣੇ ਗਏ ਉਮੀਦਵਾਰਾਂ ਨੂੰ ਤਨਖ਼ਾਹ ਦੇ ਰੂਪ ਵਿਚ 56,100 ਰੁਪਏ ਤੋਂ ਲੈ ਕੇ 1,77,500 ਰੁਪਏ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਇਸ ਲਿੰਕ 'ਤੇ ਕਲਿੱਕ ਕਰੋ।
LIC 'ਚ ਅਫ਼ਸਰ ਦੀਆਂ 9000 ਤੋਂ ਵੱਧ ਅਸਾਮੀਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY