ਨਵੀਂ ਦਿੱਲੀ- ਸੈਂਟਰਲ ਬੈਂਕ ਆਫ ਇੰਡੀਆ ਨੇ ਮੈਨੇਜਰ ਦੇ 1000 ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਨ੍ਹਾਂ ਅਹੁਦਿਆਂ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ 15 ਜੁਲਾਈ 2023 ਤੱਕ ਅਪਲਾਈ ਕਰ ਸਕਦੇ ਹਨ।
ਵਿੱਦਿਅਕ ਯੋਗਤਾ
ਉਮੀਦਵਾਰਾਂ ਦਾ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਪਾਸ ਹੋਣਾ ਜ਼ਰੂਰੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ 32 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇਗੀ।
ਅਰਜ਼ੀ ਫੀਸ
PWBD/SC/ST/ ਮਹਿਲਾ ਉਮੀਦਵਾਰ - 175/-ਰੁਪਏ +GST
ਹੋਰ ਸਾਰੇ ਉਮੀਦਵਾਰ - 800/-ਰੁਪਏ+GST
ਚੋਣ ਪ੍ਰਕਿਰਿਆ
ਆਨਲਾਈਨ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ
ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਪੁਲਸ ਕਾਂਸਟੇਬਲ ਦੇ 21 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, 12ਵੀਂ ਪਾਸ ਕਰਨ ਅਪਲਾਈ
NEXT STORY