ਨਵੀਂ ਦਿੱਲੀ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਸਾਇੰਟਿਸ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਸ ਦੇ ਅਧੀਨ ਡੀ.ਆਰ.ਡੀ.ਓ., ਡੀ.ਐੱਸ.ਟੀ., ਏ.ਡੀ.ਏ. ਅਤੇ ਸੀ.ਐੱਮ.ਈ. ਵਿਭਾਗਾਂ 'ਚ ਕੁੱਲ 204 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ। ਇੱਛੁਕ ਉਮੀਦਵਾਰ ਅਧਿਕਾਰਤ ਵੈੱਬਸਾਈਟ www.drdo.gov.in ਜ਼ਰੀਏ ਆਨਲਾਈਨ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 29 ਸਤੰਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 56 ਹਜ਼ਾਰ 100 ਰੁਪਏ ਤੋਂ ਲੈ ਕੇ 1 ਲੱਖ 77 ਹਜ਼ਾਰ 500 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਉਮਰ ਹੱਦ
ਉਮੀਦਵਾਰ ਦੀ ਉਮਰ 18 ਸਾਲ ਤੋਂ ਘੱਟ ਅਤੇ 40 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਯੋਗਤਾ
ਉਮੀਦਵਾਰ ਕੋਲ ਸੰਬੰਧਤ ਇੰਜੀਨੀਅਰਿੰਗ ਫੀਲਡ 'ਚ ਫਰਸਟ ਕਲਾਸ ਬੈਚਲਰ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਸ ਕੋਲ ਵੈਲਿਟ ਗੇਟ ਸਕੋਡਰ ਵੀ ਹੋਣਾ ਚਾਹੀਦਾ।
ਇੰਝ ਕਰੋ ਅਪਲਾਈ
ਸਭ ਤੋਂ ਪਹਿਲਾਂ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾਣ।
ਇਸ ਤੋਂ ਬਾਅਦ ਭਰਤੀ ਲਿੰਕ 'ਤੇ ਕਲਿੱਕ ਕਰੋ।
ਨਿੱਜੀ ਵੇਰਵੇ ਦਰਜ ਕਰੋ ਅਤੇ ਜਮ੍ਹਾਂ ਕਰੋ।
DRDO ਭਰਤੀ 2023 ਫਾਰਮ ਭਰੋ ਅਤੇ ਜਮ੍ਹਾਂ ਕਰੋ।
ਇਸ ਤੋਂ ਬਾਅਦ, ਫਾਰਮ ਫੀਸ ਦਾ ਭੁਗਤਾਨ ਕਰੋ ਅਤੇ ਦਸਤਾਵੇਜ਼ ਅਪਲੋਡ ਕਰੋ।
ਹੁਣ ਫਾਰਮ ਜਮ੍ਹਾਂ ਕਰੋ।
ਇਸ ਤੋਂ ਬਾਅਦ ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸਨੂੰ ਆਪਣੇ ਕੋਲ ਰੱਖੋ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਅਧਿਆਪਕਾਂ ਦੇ 20 ਹਜ਼ਾਰ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY