ਨਵੀਂ ਦਿੱਲੀ- ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਲਈ ਵੱਡੀ ਖ਼ਬਰ ਹੈ। ਡਿਫੈਂਸ ਸਰਵਿਸਿਜ਼ ਸਟਾਫ ਕਾਲਜ (DSSC) ਭਰਤੀ 2023 ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਭਰਤੀ ਤਹਿਤ ਕੁੱਲ 44 ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਭਰਤੀ ਦਾ ਵੇਰਵਾ-
ਭਰਤੀ ਰਾਹੀਂ ਸਟੈਨੋਗ੍ਰਾਫਰ, ਐਲ. ਡੀ. ਸੀ, ਸਿਵੀਲੀਅਨ ਮੋਟਰ ਡਰਾਈਵਰ, ਫਾਇਰਮੈਨ, ਕੁੱਕ, ਟੈਕਨੀਕਲ ਅਟੈਂਡੈਂਟ, ਮਲਟੀ ਟਾਸਕਿੰਗ ਸਟਾਫ ਸਮੇਤ ਕਈ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਮਹੱਤਵਪੂਰਨ ਤਾਰੀਖ਼ਾਂ
ਭਰਤੀ 2023 ਲਈ ਆਫਲਾਈਨ ਅਰਜ਼ੀਆਂ 2 ਸਤੰਬਰ 2023 ਤੋਂ ਸ਼ੁਰੂ ਹੋ ਗਈਆਂ ਹਨ। ਆਫਲਾਈਨ ਅਰਜ਼ੀ ਦੀ ਆਖਰੀ ਤਾਰੀਖ਼ 23 ਸਤੰਬਰ 2023 ਤੱਕ ਰੱਖੀ ਗਈ ਹੈ। ਡਿਫੈਂਸ ਸਰਵਿਸਿਜ਼ ਸਟਾਫ ਭਰਤੀ 2023 ਦੀ ਪ੍ਰੀਖਿਆ ਦੀ ਤਾਰੀਖ਼ ਜਲਦੀ ਹੀ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੀ ਜਾਵੇਗੀ।
ਉਮਰ ਹੱਦ
ਡਿਫੈਂਸ ਸਰਵਿਸਿਜ਼ ਸਟਾਫ ਕਾਲਜ ਭਰਤੀ 2023 ਲਈ ਉਮਰ ਹੱਦ 18 ਸਾਲ ਤੋਂ 27 ਸਾਲ ਰੱਖੀ ਗਈ ਹੈ। ਇਸ ਭਰਤੀ 'ਚ ਉਮਰ ਦੀ ਗਣਨਾ 23 ਸਤੰਬਰ 2023 ਨੂੰ ਆਧਾਰ ਮੰਨ ਕੇ ਕੀਤੀ ਜਾਵੇਗੀ। OBC, EWS, SC, ST ਅਤੇ ਰਾਖਵੀਆਂ ਸ਼੍ਰੇਣੀਆਂ ਨੂੰ ਵੀ ਸਰਕਾਰੀ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਹੁਨਰ ਟੈਸਟ, ਦਸਤਾਵੇਜ਼ਾਂ ਦੀ ਤਸਦੀਕ ਅਤੇ ਮੈਡੀਕਲ ਪ੍ਰੀਖਿਆ ਤੋਂ ਬਾਅਦ ਕੀਤੀ ਜਾਵੇਗੀ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਹੋਰ ਜਾਣਕਾਰੀ ਦੇਖ ਸਕਦੇ ਹਨ।
ਇਸ ਤਰ੍ਹਾਂ ਅਪਲਾਈ ਕਰ ਸਕਦੇ ਹੋ
ਸਭ ਤੋਂ ਪਹਿਲਾਂ ਤੁਹਾਨੂੰ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ।
ਇਸ ਤੋਂ ਬਾਅਦ ਭਰਤੀ ਲਿੰਕ 'ਤੇ ਕਲਿੱਕ ਕਰੋ।
ਨਿੱਜੀ ਵੇਰਵੇ ਦਰਜ ਕਰਕੇ ਯੂਜ਼ਰ ਆਈ.ਡੀ ਅਤੇ ਪਾਸਵਰਡ ਬਣਾਓ।
ਫਾਰਮ ਭਰੋ ਅਤੇ ਜਮ੍ਹਾਂ ਕਰੋ।
ਇਸ ਤੋਂ ਬਾਅਦ ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸ ਨੂੰ ਆਪਣੇ ਕੋਲ ਰੱਖੋ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ।
DSSC Recruitment 2023
ਬੈਂਕ 'ਚ 600 ਅਸਾਮੀਆਂ ਲਈ ਨਿਕਲੀਆਂ ਭਰਤੀਆਂ, ਗ੍ਰੈਜੂਏਟ ਪਾਸ ਕਰਨ ਅਪਲਾਈ
NEXT STORY