ਨਵੀਂ ਦਿੱਲੀ- ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਇੰਡੀਅਨ ਆਰਮੀ ਸੋਲਜ਼ਰ ਟੈਕਨੀਕਲ ਨਰਸਿੰਗ ਅਸਿਸਟੈਂਟ ਅਤੇ ਨਰਸਿੰਗ ਅਸਿਸਟੈਂਟ ਵੈਟਰਨਰੀ ਭਰਤੀ ਲਈ ਲਖਨਊ 'ਚ ਭਰਤੀ ਰੈਲੀ ਆਯੋਜਿਤ ਕਰਨ ਜਾ ਰਹੀ ਹੈ। ਜੋ ਉਮੀਦਵਾਰ ਫ਼ੌਜ ਭਰਤੀ ਰੈਲੀ 'ਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 4 ਨਵੰਬਰ 2022 ਤੱਕ ਅਪਲਾਈ ਕਰ ਸਕਦੇ ਹਨ। ਫ਼ੌਜ ਭਰਤੀ ਰੈਲੀ ਲਈ ਐਡਮਿਟ ਕਾਰਡ 15 ਨਵੰਬਰ 2022 ਨੂੰ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਮੀਦਵਾਰਾਂ ਦੀ ਰਜਿਸਟਰਡ ਈਮੇਲ ਆਈ.ਡੀ. 'ਤੇ ਵੀ ਐਡਮਿਟ ਕਾਰਡ ਭੇਜ ਦਿੱਤੇ ਜਾਣਗੇ।
ਸਿੱਖਿਆ ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਬੋਰਡ ਤੋਂ ਸਾਇੰਸ, ਫਿਜ਼ੀਕਸ, ਕੈਮਿਸਟ੍ਰੀ, ਬਾਓਲਾਜੀ, ਇੰਗਲਿਸ਼ ਵਿਸ਼ਿਆਂ ਨਾਲ 12ਵੀਂ ਪ੍ਰੀਖਿਆ 'ਚ 50 ਫੀਸਦੀ ਅਤੇ ਹਰੇਕ ਵਿਸ਼ੇ 'ਚੇ 40 ਫੀਸਦੀ ਅੰਕ ਨਾਲ ਪਾਸ ਹੋਣਾ ਚਾਹੀਦਾ।
ਉਮਰ
ਉਮੀਦਵਾਰਾਂ ਦੀ ਉਮਰ 25 ਸਾਲ ਤੱਕ ਹੋਣੀ ਚਾਹੀਦੀ ਹੈ।
ਉਮੀਦਵਾਰ ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰ ਸਕਦੇ ਹਨ।
8ਵੀਂ ਪਾਸ ਲਈ ਭਾਰਤੀ ਡਾਕ ਵਿਭਾਗ ’ਚ ਨਿਕਲੀ ਭਰਤੀ, ਚਾਹਵਾਨ ਉਮੀਦਵਾਰ ਕਰਨ ਅਪਲਾਈ
NEXT STORY