ਨਵੀਂ ਦਿੱਲੀ- ਸੈਂਟਰਲ ਰੇਲਵੇ ਨੇ ਅਪ੍ਰੇਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਭਰਤੀ ਪ੍ਰਕਿਰਿਆ ਦੇ ਮਾਧਿਅਮ ਨਾਲ ਕੁੱਲ 2422 ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਆਖ਼ਰੀ ਤਾਰੀਖ਼
ਉਮੀਦਵਾਰ 16 ਫਰਵਰੀ 2022 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 15 ਸਾਲ ਅਤੇ ਵੱਧ ਤੋਂ ਵੱਧ 24 ਸਾਲ ਤੈਅ ਕੀਤੀ ਗਈ ਹੈ। ਐੱਸ.ਸੀ. ਅਤੇ ਐੱਸ.ਟੀ. ਉਮੀਦਵਾਰ ਨੂੰ ਵੱਧ ਤੋਂ ਵੱਧ ਉਮਰ 'ਚ 5 ਸਾਲ ਦੀ ਛੋਟ ਪ੍ਰਦਾਨ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ 50 ਫੀਸਦੀ ਅੰਕਾਂ ਨਾਲ 10ਵੀਂ ਪਾਸ ਹੋਣਾ ਜ਼ਰੂਰੀ ਹੈ।
ਐਪਲੀਕੇਸ਼ਨ ਫੀਸ
ਉਮੀਦਵਾਰ ਨੂੰ 100 ਰੁਪਏ ਐਪਲੀਕੇਸ਼ਨ ਫੀਸ ਦੇਣੀ ਹੋਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਸਬ ਇੰਸਪੈਕਟਰ ਦੇ 300 ਤੋਂ ਵਧੇਰੇ ਅਹੁਦਿਆਂ ’ਤੇ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
NEXT STORY