ਨਵੀਂ ਦਿੱਲੀ- ਪੁਲਸ ਵਿਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਇਸ ਲਈ ਚੰਡੀਗੜ੍ਹ ਪੁਲਸ ਨੇ ਜਨਰਲ ਡਿਊਟੀ ਕਾਂਸਟੇਬਲ, IT ਕਾਂਸਟੇਬਲ ਅਤੇ ਸਪੋਰਟਸ ਕੋਟਾ ਕਾਂਸਟੇਬਲ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਯੋਗ ਅਤੇ ਇੱਛੁਕ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਪ੍ਰਕਿਰਿਆ ਤਹਿਤ ਕੁੱਲ 700 ਅਹੁਦਿਆਂ ਨੂੰ ਭਰਿਆ ਜਾਵੇਗਾ।
ਆਖ਼ਰੀ ਤਾਰੀਖ਼
ਉਮੀਦਵਾਰ 17 ਜੂਨ 2023 ਤੱਕ ਅਪਲਾਈ ਕਰ ਸਕਦੇ ਹਨ।
ਉਮਰ ਹੱਦ
ਉਮੀਦਵਾਰਾਂ ਦੀ ਉਮਰ ਹੱਦ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਮੀਦਵਾਰਾਂ ਦੀ ਉਮਰ ਹੱਦ ਜਾਤੀ ਮੁਤਾਬਕ ਵੱਖ-ਵੱਖ ਰੱਖੀ ਗਈ ਹੈ। ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ ਵਿਚ ਛੋਟ ਦਿੱਤੀ ਗਈ ਹੈ।
ਅਨੁਸੂਚਿਤ ਜਾਤੀ – 05 ਸਾਲ
ਅਨੁਸੂਚਿਤ ਜਨਜਾਤੀ – 05 ਸਾਲ
ਹੋਰ ਪਛੜੀਆਂ ਸ਼੍ਰੇਣੀਆਂ - 03 ਸਾਲ
ਸਾਬਕਾ ਫ਼ੌਜੀਆਂ - 02/03 ਸਾਲ
ਸਿੱਖਿਆ ਯੋਗਤਾ
ਉਮੀਦਵਾਰ ਜੋ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਰਹੇ ਹਨ, ਉਨ੍ਹਾਂ ਨੂੰ ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 12ਵੀਂ ਜਮਾਤ ਪਾਸ ਹੋਣਾ ਚਾਹੀਦਾ ਹੈ।
ਅਰਜ਼ੀ ਫ਼ੀਸ
ਜਨਰਲ ਅਤੇ OBC ਉਮੀਦਵਾਰਾਂ ਲਈ ਅਰਜ਼ੀ ਫੀਸ- 1000 ਰੁਪਏ
SC/EWS ਉਮੀਦਵਾਰਾਂ ਲਈ ਅਰਜ਼ੀ ਫੀਸ - 800 ਰੁਪਏ
ਅਰਜ਼ੀ ਫੀਸ ਸਿਰਫ ਡੈਬਿਟ ਕਾਰਡ, ਕ੍ਰੈਡਿਟ ਕਾਰਡ, ਇੰਟਰਨੈੱਟ ਬੈਂਕਿੰਗ ਮੋਡ ਰਾਹੀਂ ਜਮ੍ਹਾ ਕੀਤੀ ਜਾਣੀ ਹੈ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ISRO 'ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, 300 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY