ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਨੌਕਰੀ ਕਰਨ ਦੇ ਇਛੁੱਕ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰੇਲਵੇ 'ਚ 772 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਰੇਲਵੇ ਵਲੋਂ ਕੱਢੀ ਗਈ ਭਰਤੀ 'ਚ ਉਮੀਦਵਾਰਾਂ ਦੀ ਚੋਣ ਬਿਨਾਂ ਪ੍ਰੀਖਿਆ ਦੇ ਸਿੱਧੇ 10ਵੀਂ ਦੇ ਨੰਬਰ ਦੇ ਆਧਾਰ 'ਤੇ ਕੀਤੀ ਜਾਵੇਗੀ।
ਆਖ਼ਰੀ ਤਾਰੀਖ਼
ਉਮੀਦਵਾਰ 7 ਜੁਲਾਈ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਦੀ ਪ੍ਰੀਖਿਆ 'ਚ 50 ਫੀਸਦੀ ਅੰਕਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਸੰਸਥਾ ਨਾਲ ਸੰਬੰਧਤ ਟਰੇਡ 'ਚ ਆਈ.ਟੀ.ਆਈ. ਕੋਰਸ ਪਾਸ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 24 ਸਾਲ ਤੱਕ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਪੁਲਸ ਕਾਂਸਟੇਬਲ ਦੇ 21 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਮਿਲੇਗੀ ਮੋਟੀ ਤਨਖਾਹ
NEXT STORY