ਨਵੀਂ ਦਿੱਲੀ- ਭਾਰਤ-ਤਿੱਬਤ ਸਰਹੱਦੀ ਪੁਲਸ ਫ਼ੋਰਸ (ਆਈ.ਟੀ.ਬੀ.ਪੀ.) ਨੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇਸ ਭਰਤੀ ਦੇ ਮਾਧਿਅਮ ਨਾਲ 293 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਜਿਸ 'ਚ ਹੈੱਡ ਕਾਂਸਟੇਬਲ ਦੇ 126 ਅਤੇ ਕਾਂਸਟੇਬਲ ਦੇ 167 ਅਹੁਦੇ ਸ਼ਾਮਲ ਹਨ।
ਸਿੱਖਿਆ ਯੋਗਤਾ
ਕਾਂਸਟੇਬਲ ਦੇ ਅਹੁਦਿਆਂ 'ਤੇ ਅਪਲਾਈ ਕਰ ਲਈ ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ।
ਉਮਰ
ਹੈੱਡ ਕਾਂਸਟੇਬਲ ਦੇ ਅਹੁਦਿਆਂ ਲਈ ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੱਕ ਅਤੇ ਕਾਂਸਟੇਬਲ ਅਹੁਦਿਆਂ ਲਈ 18-23 ਸਾਲ ਤੱਕ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਹਾਲਾਂਕਿ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਆਖ਼ਰੀ ਤਾਰੀਖ਼
ਉਮੀਦਵਾਰ 30 ਨਵੰਬਰ 2022 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਹੈੱਡ ਕਾਂਸਟੇਬਲ- ਲੇਵਲ 4 ਦੇ ਅਧੀਨ ਪੇ ਮੈਟ੍ਰਿਕਸ 25500-81100
ਕਾਂਸਟੇਬਲ- ਲੇਵਲ 3 ਦੇ ਅਧੀਨ ਪੇ ਮੈਟ੍ਰਿਕਸ 21,700-69100
ਐਪਲੀਕੇਸ਼ਨ ਫੀਸ
ਉਮੀਦਵਾਰ ਨੂੰ 100 ਰੁਪਏ ਐਪਲੀਕੇਸ਼ਨ ਫੀਸ ਦੇਣੀ ਪਵੇਗੀ। ਹਾਲਾਂਕਿ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ/ਮਹਿਲਾ ਅਤੇ ਸਾਬਕਾ ਫ਼ੌਜੀਆਂ ਨੂੰ ਫ਼ੀਸ ਦਾ ਭੁਗਤਾਨ ਕਰਨ ਤੋਂ ਛੋਟ ਦਿੱਤੀ ਗਈ ਹੈ।
ਵਧੇਰੇ ਜਾਣਕਾਰੀ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ 'ਤੇ ਕਲਿੱਕ ਕਰਨ।
UAE ’ਚ Airport Loaders, Bus-Tractor Drivers ਤੇ Security Guards ਲਈ ਨਿਕਲੀਆਂ ਨੌਕਰੀਆਂ
NEXT STORY