ਨਵੀਂ ਦਿੱਲੀ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) 'ਚ ਵਿਗਿਆਨੀ ਸੀ, ਵਿਗਿਆਨੀ ਡੀ, ਵਿਗਿਆਨੀ ਈ ਅਤੇ ਵਿਗਿਆਨੀ ਐੱਫ ਅਹੁਦਿਆਂ 'ਤੇ ਭਰਤੀ ਹੋਣ ਜਾ ਰਹੀ ਹੈ। ਡੀ.ਆਰ.ਡੀ.ਓ. ਵਲੋਂ ਇਸ ਭਰਤੀ ਨੂੰ ਲੈ ਕੇ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ।
ਮਹੱਤਵਪੂਰਨ ਤਾਰੀਖ਼ਾਂ
ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ 21 ਅਕਤੂਬਰ 2023 ਤੋਂ ਸ਼ੁਰੂ ਹੋਵੇਗੀ, ਜਦੋਂ ਕਿ ਰਜਿਸਟਰੇਸ਼ਨ ਕਰਨ ਦੀ ਆਖ਼ਰੀ ਤਾਰੀਖ਼ 17 ਨਵੰਬਰ 2023 ਤੱਕ ਹੈ।
ਅਹੁਦਿਆਂ ਦੀ ਗਿਣਤੀ
ਕੁੱਲ 51 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਪ੍ਰਾਪਤ ਪ੍ਰਾਪਤ ਸੰਸਥਾ ਜਾਂ ਯੂਨੀਵਰਸਿਟੀ ਤੋਂ ਸੰਬੰਧਤ ਵਿਸ਼ੇ 'ਚ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਵਿਗਿਆਨੀ ਐੱਫ ਲਈ 13 ਸਾਲ ਦਾ ਅਨੁਭਵ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 50 ਸਾਲ ਤੈਅ ਕੀਤੀ ਗਈ ਹੈ।
ਤਨਖਾਹ
ਉਮੀਦਵਾਰ ਨੂੰ 67,700 ਰੁਪਏ ਤੋਂ ਲੈ ਕੇ 1,31,100 ਰੁਪਏ ਤੱਕ ਤਨਖਾਹ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਰੇਲਵੇ 'ਚ 12ਵੀਂ ਪਾਸ ਲਈ ਨਿਕਲੀ ਭਰਤੀ, ਇੰਝ ਕਰੋ ਅਪਲਾਈ
NEXT STORY