ਨਵੀਂ ਦਿੱਲੀ- ਭਾਰਤ ਸਰਕਾਰ ਦੇ ਖੁਫ਼ੀਆ ਵਿਭਾਗ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ ਹੈ। ਖੁਫ਼ੀਆ ਵਿਭਾਗ ਨੇ ਸਕਿਓਰਿਟੀ ਅਸਿਸਟੈਂਟ/ਐਗਜ਼ਿਕਿਊਟਿਵ ਅਤੇ ਮਲਟੀ ਟਾਸਕਿੰਗ ਸਟਾਫ਼ (ਐੱਮ.ਟੀ.ਐੱਸ.) ਦੇ ਇਕ ਹਜ਼ਾਰ ਤੋਂ ਵੱਧ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।
ਮਹੱਤਵਪੂਰਨ ਤਾਰੀਖ਼ਾਂ
ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ 21 ਜਨਵਰੀ 2023 ਤੋਂ ਸ਼ੁਰੂ ਹੋਵੇਗੀ।
ਉਮੀਦਵਾਰ 10 ਫਰਵਰੀ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਸਕੂਲ ਸਿੱਖਿਆ ਬੋਰਡ ਤੋਂ 10ਵੀਂ ਦੀ ਪ੍ਰੀਖਿਆ 'ਚ ਪਾਸ ਹੋਣਾ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ ਵੱਧ ਤੋਂ ਵੱਧ 27 ਸਾਲ ਤੈਅ ਕੀਤੀ ਗਈ ਹੈ। ਰਾਖਵਾਂਕਰਨ ਵਰਗ ਨੂੰ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਛੋਟ ਪ੍ਰਾਪਤ ਹੈ।
ਐਪਲੀਕੇਸ਼ਨ ਫ਼ੀਸ
ਆਨਲਾਈਨ ਅਪਲਾਈ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਨੂੰ 500 ਰੁਪਏ ਫ਼ੀਸ ਦਾ ਭੁਗਤਾਨ ਕਰਨਾ ਹੋਵੇਗਾ।
ਇਸ ਤਰ੍ਹਾਂ ਕਰੋ ਅਪਲਾਈ
ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਗ੍ਰਹਿ ਮੰਤਰਾਲਾ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ। ਆਨਲਾਈਨ ਅਪਲਾਈ ਕਰਨ ਦਾ ਲਿੰਕ 21 ਜਨਵਰੀ ਨੂੰ ਐਕਟੀਵੇਟ ਕੀਤਾ ਜਾਵੇਗਾ।
ਜਲ ਸੈਨਾ 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਕਰਨ ਅਪਲਾਈ
NEXT STORY