ਚੰਡੀਗੜ੍ਹ- ਪੰਜਾਬ 'ਚ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ 'ਚ ਜਲਦ ਹੀ 1690 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ। ਇਸ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਭਰਤੀ ਪ੍ਰਕਿਰਿਆ ਦੇ ਮਾਧਿਅਮ ਨਾਲ ਅਸਿਸਟੈਂਟ ਲਾਈਨਮੈਨ ਦੀ ਪੋਸਟ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ, ਇਨ੍ਹਾਂ ਅਹੁਦਿਆਂ ਨਾਲ ਜੁੜੀ ਸਰਕਾਰੀ ਜਾਣਕਾਰੀ ਜਿਵੇਂ ਕਿ ਨੌਕਰੀ ਲਈ ਯੋਗਤਾ, ਤਨਖਾਹ, ਚੋਣ ਪ੍ਰਕਿਰਿਆ, 30 ਅਪ੍ਰੈਲ ਤੋਂ ਬਾਅਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੀ ਜਾਵੇਗੀ।
ਉਮਰ
ਇਨ੍ਹਾਂ ਅਹੁਦਿਆਂ ਲਈ ਉਮੀਦਵਾਰ ਦੀ ਉਮਰ 18 ਤੋਂ 37 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਉਹ ਉਮੀਦਵਾਰ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਕੋਲ ਆਈ.ਟੀ.ਆਈ. ਸਰਟੀਫਿਕੇਟ ਹੈ।
ਇਸ ਤਰ੍ਹਾਂ ਕਰੋ ਅਪਲਾਈ
ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਉਮੀਦਵਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਧਿਕਾਰਤ ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
10ਵੀਂ ਪਾਸ ਲਈ ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY