ਨਵੀਂ ਦਿੱਲੀ- ਸਰਕਾਰੀ ਨੌਕਰੀ ਦਾ ਇੰਤਜ਼ਾਰ ਕਰ ਰਹੇ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) 'ਚ ਅਸਿਸਟੈਂਟ ਸਬ-ਇੰਸਪੈਕਟਰ ਆਫ਼ ਪੁਲਸ (ਏ.ਐੱਸ.ਆਈ.) ਅਹੁਦੇ 'ਤੇ ਭਰਤੀਆਂ ਨਿਕਲੀਆਂ ਹਨ। ਯੋਗ ਅਤੇ ਇਛੁੱਕ ਉਮੀਦਵਾਰ ਇਸ ਅਹੁਦੇ 'ਤੇ ਅਪਲਾਈ ਕਰਨ ਲਈ Central Industrial Security Force ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਕੁੱਲ ਅਹੁਦੇ
ਸੀ.ਆਈ.ਐੱਸ.ਐੱਫ. ਦੇ ਕੁੱਲ 690 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਇਸ 'ਚੋਂ 536 ਅਹੁਦੇ ਰਾਖਵੇਂ ਹਨ।
ਆਖ਼ਰੀ ਤਾਰੀਖ਼
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 5 ਫਰਵਰੀ 2021 ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਸਰੀਰਕ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਉਮੀਦਵਾਰ ਦਾ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਹੋਣਾ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਵੱਧ ਤੋਂ ਵੱਧ ਉਮਰ 35 ਸਾਲ ਹੋਣੀ ਚਾਹੀਦੀ ਹੈ।
ਇਸ ਤਰ੍ਹਾਂ ਕਰੋ ਅਪਲਾਈ
ਯੋਗ ਅਤੇ ਇਛੁੱਕ ਉਮੀਦਵਾਰ ਸੀ.ਆਈ.ਐੱਸ.ਐੱਫ. ਦੀ ਅਧਿਕਾਰਤ ਵੈੱਬਸਾਈਟ https://www.cisf.gov.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਇਸ ਲਿੰਕ https://www.cisf.gov.in/cisfeng/wp-content/uploads/2020/12/2895.pdf 'ਤੇ ਕਲਿੱਕ ਕਰ ਕੇ ਨੋਟੀਫਿਕੇਸ਼ਨ ਦੇਖ ਸਕਦੇ ਹੋ।
10ਵੀਂ ਪਾਸ ਨੌਜਵਾਨਾਂ ਲਈ ਰੇਲਵੇ ’ਚ 350 ਤੋਂ ਵਧੇਰੇ ਅਹੁਦਿਆਂ ’ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY