ਨਵੀਂ ਦਿੱਲੀ: ਪੁਲਸ ਵਿਚ ਨੌਕਰੀ ਕਰਨ ਦਾ ਸੁਫ਼ਨਾ ਵੇਖ ਰਹੇ ਨੌਜਵਾਨਾਂ ਲਈ ਖ਼ੁਸ਼ੀ ਦੀ ਖ਼ਬਰ ਹੈ। ਦਰਅਸਲ ਹਰਿਆਣਾ ਪੁਲਸ ਵਿਚ ਕਾਂਸਟੇਬਲ ਦੇ 500 ਤੋਂ ਵਧੇਰੇ ਅਹੁਦਿਆਂ ’ਤੇ ਭਰਤੀ ਕੱਢੀ ਗਈ ਹੈ ਅਤੇ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ ਅੱਜ ਯਾਨੀ 29 ਜੂਨ 2021 ਹੈ। ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ https://www.hssc.gov.in/index / ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਕੁੱਲ ਅਹੁਦੇ
520 ਅਹੁਦੇ
ਵਿੱਦਿਅਕ ਯੋਗਤਾ
ਉਮੀਦਵਾਰਾਂ ਦਾ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 10+2 ਪਾਸ ਹੋਣਾ ਲਾਜ਼ਮੀ ਹੈ। ਨਾਲ ਹੀ ਇਕ ਵਿਸ਼ੇ ਦੇ ਰੂਪ ਵਿਚ ਹਿੰਦੀ ਜਾਂ ਸੰਸਕ੍ਰਿਤ ਨਾਲ 10ਵੀਂ ਪਾਸ ਹੋਣਾ ਵੀ ਲਾਜ਼ਮੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ 1 ਜੂਨ 2021 ਤੱਕ 18 ਤੋਂ 21 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਅਰਜ਼ੀ ਫ਼ੀਸ
- ਆਮ ਵਰਗ ਲਈ- 100 ਰੁਪਏ
- ਐਸ.ਸੀ./ਐਸ.ਟੀ./ਈ.ਡਬਲਯੂ.ਐਸ. ਵਰਗ ਲਈ- 25 ਰੁਪਏ
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਪੀਟੀ, ਪੀਈਟੀ ਅਤੇ ਲਿਖਤੀ ਪ੍ਰੀਖਿਆ ਦੇ ਆਧਾਰ ’ਤੇ ਕੀਤੀ ਜਾਵੇਗੀ।
ਅਧਿਕਾਰਤ ਨੋਟੀਫਿਕੇਸ਼ਨ ਲਈ ਇੱਥੇ ਕਲਿੱਕ ਕਰੋ
ਭਾਰਤੀ ਕੋਸਟ ਗਾਰਡ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY