ਨਵੀਂ ਦਿੱਲੀ- ਇੰਡੀਆ ਪੋਸਟ ਪੇਮੈਂਟਸ ਬੈਂਕ (IPPB) ਨੇ ਠੇਕੇ ਦੇ ਆਧਾਰ 'ਤੇ 132 ਅਸਾਮੀਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਅੱਜ ਆਖ਼ਰੀ ਤਾਰੀਖ਼ ਹੈ। ਨੋਟੀਫਿਕੇਸ਼ਨ ਅਨੁਸਾਰ ਕਾਰਜਕਾਰੀ ਅਹੁਦਿਆਂ (Executive seats) ਲਈ ਚੋਣ ਆਨਲਾਈਨ ਪ੍ਰੀਖਿਆ, ਗਰੁੱਪ ਡਿਸਕਸ਼ਨ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ ਹਰ ਮਹੀਨੇ 30,000 ਰੁਪਏ ਦਿੱਤੇ ਜਾਣਗੇ। ਇਸ ਦੌਰਾਨ ਚੁਣੇ ਗਏ ਉਮੀਦਵਾਰਾਂ ਨੂੰ ਹੋਰ ਭੱਤੇ ਵੀ ਦਿੱਤੇ ਜਾਣਗੇ।
ਮਹੱਤਵਪੂਰਨ ਤਾਰੀਖ਼ਾਂ
ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼ 26 ਜੁਲਾਈ 2023
ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 16 ਅਗਸਤ 2023
ਉਮਰ ਹੱਦ
ਭਰਤੀ ਲਈ ਉਮੀਦਵਾਰਾਂ ਦੀ ਉਮਰ 21 ਸਾਲ ਤੋਂ 35 ਸਾਲ ਹੋਣੀ ਚਾਹੀਦੀ ਹੈ।
ਭਰਤੀ ਲਈ ਵਿੱਦਿਅਕ ਯੋਗਤਾ
ਜਿਨ੍ਹਾਂ ਉਮੀਦਵਾਰਾਂ ਨੇ ਗਰੈਜੂਏਸ਼ਨ ਕਰ ਲਈ ਹੈ, ਉਹ ਭਰਤੀ ਲਈ ਅਪਲਾਈ ਕਰ ਸਕਦੇ ਹਨ। ਹਾਲਾਂਕਿ ਅਜੇ ਗਰੈਜੂਏਸ਼ਨ ਫਾਈਨੈਂਸ ਅਤੇ ਸੇਲਸ ਕਰਨ ਵਾਲੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਅਰਜ਼ੀ ਦੀ ਫੀਸ
SC, ST, PWD ਉਮੀਦਵਾਰਾਂ ਨੂੰ ਅਰਜ਼ੀ ਲਈ 100 ਰੁਪਏ ਅਦਾ ਕਰਨੇ ਪੈਣਗੇ, ਜਦਕਿ ਦੂਜੇ ਵਰਗ ਦੇ ਉਮੀਦਵਾਰਾਂ ਨੂੰ 300 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ।
ਇਸ ਤਰ੍ਹਾਂ ਅਪਲਾਈ ਕਰੋ
ਸਭ ਤੋਂ ਪਹਿਲਾਂ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾਣ।
ਫਿਰ ਭਰਤੀ ਲਿੰਕ 'ਤੇ ਕਲਿੱਕ ਕਰੋ।
ਨਿੱਜੀ ਵੇਰਵੇ ਦਰਜ ਕਰਕੇ ਯੂਜ਼ਰ ਆਈਡੀ ਅਤੇ ਪਾਸਵਰਡ ਬਣਾਓ।
ਇਸ ਤੋਂ ਬਾਅਦ ਫਾਰਮ ਭਰੋ ਅਤੇ ਸਬਮਿਟ ਕਰੋ।
ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸ ਨੂੰ ਆਪਣੇ ਕੋਲ ਰੱਖੋ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
India Post Payments Bank Recruitment 2023
ਭਾਰਤੀ ਡਾਕ ਵਿਭਾਗ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY