ਨਵੀਂ ਦਿੱਲੀ— ਇੰਡੀਆ ਪੋਸਟ (ਭਾਰਤੀ ਡਾਕ) ਨੇ ਪੱਛਮੀ ਬੰਗਾਲ ਪੋਸਟਲ ਸਰਕਲ ਵਿਚ ਗ੍ਰਾਮੀਣ ਡਾਕ ਸੇਵਕ ((GDS) ਸਮੇਤ ਹੋਰ ਖ਼ਾਲੀ ਅਹੁਦਿਆਂ ’ਤੇ ਯੋਗ ਉਮੀਦਵਾਰਾਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕੀਤੀ ਹੈ। ਕੁੱਲ 2,357 ਖਾਲੀ ਅਹੁਦਿਆਂ ’ਤੇ ਭਰਤੀ ਲਈ ਆਨਲਾਈਨ ਅਰਜ਼ੀਆਂ 19 ਅਗਸਤ ਤੱਕ ਸਵੀਕਾਰ ਕੀਤੀਆਂ ਜਾਣਗੀਆਂ। ਇੱਛੁਕ ਉਮੀਦਵਾਰ ਡਾਕ ਮਹਿਕਮੇ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਨੋਟੀਫ਼ਿਕੇਸ਼ਨ ਵੇਖ ਸਕਦੇ ਹਨ ਅਤੇ ਪੂਰੀ ਜਾਣਕਾਰੀ ਨਾਲ ਅਪਲਾਈ ਕਰ ਸਕਦੇ ਹਨ।
ਕੁੱਲ ਅਹੁਦੇ- 2,357
ਨੋਟੀਫ਼ਿਕੇਸ਼ਨ ਮੁਤਾਬਕ ਬਰਾਂਚ ਪੋਸਟਮਾਸਟਰ, ਅਸਿਸਟੈਂਟ ਬਰਾਂਚ ਪੋਸਟਮਾਸਟਰ ਅਤੇ ਡਾਕ ਸੇਵਕ ਦੇ ਅਹੁਦਿਆਂ ’ਤੇ ਭਰਤੀ ਕੀਤੀ ਜਾਵੇਗੀ।
ਸਿੱਖਿਅਕ ਯੋਗਤਾ
ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਗਣਿਤ, ਅੰਗਰੇਜ਼ੀ ਅਤੇ ਸਥਾਨਕ ਭਾਸ਼ਾ ਨਾਲ 10ਵੀਂ ਪਾਸ ਹੋਣਾ ਜ਼ਰੂਰੀ ਹੈ।
ਉਮਰ ਹੱਦ
ਇੱਛੁਕ ਉਮੀਦਵਾਰ ਦੀ ਉਮਰ 18 ਤੋਂ 40 ਸਾਲ ਤੈਅ ਕੀਤੀ ਹੈ। ਰਾਖਵੇਂ ਵਰਗ ਦੇ ਉਮੀਦਵਾਰਾਂ ਲਈ ਉਮਰ ਹੱਦ ’ਚ ਛੋਟ ਦੀ ਵਿਵਸਥਾ ਹੈ। ਪੋਸਟ ਮੁਤਾਬਕ ਹੋਰ ਨਿਰਧਾਰਤ ਯੋਗਤਾਵਾਂ ਵੱਖਰੀਆਂ ਹਨ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਬਿਨਾਂ ਪ੍ਰੀਖਿਆ ਦੇ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ
ਆਨਲਾਈਨ ਅਪਲਾਈ ਦੀ ਪ੍ਰਕਿਰਿਆ 20 ਜੁਲਾਈ ਤੋਂ ਜਾਰੀ ਹੈ ਅਤੇ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 19 ਅਗਸਤ ਹੈ। ਇੱਛੁਕ ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਲਿੰਕ ’ਤੇ ਕਲਿੱਕ ਕਰ ਸਕਦੇ ਹੋ
ਭਾਰਤੀ ਫ਼ੌਜ ’ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 8ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ
NEXT STORY