ਨਵੀਂ ਦਿੱਲੀ— ਭਾਰਤੀ ਡਾਕ ਵਿਭਾਗ ’ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਭਾਰਤੀ ਡਾਕ ਨੇ ਮੱਧ ਪ੍ਰਦੇਸ਼ ਪੋਸਟਲ ਸਰਕਿਲ ’ਚ ਸਪੋਟਰਸ ਕੋਟਾ ਤਹਿਤ 44 ਭਰਤੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਬਾਬਤ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ। ਇਸ ਦੇ ਤਹਿਤ ਪੋਸਟਲ ਅਸਿਸਟੈਂਟ, ਪੋਸਟਮੈਨ ਅਤੇ ਮਲਟੀ ਟਾਸਕ ਫੋਰਸ (MTS)ਦੇ 44 ਅਹੁਦਿਆਂ ’ਤੇ ਭਰਤੀਆਂ ਕੀਤੀਆਂ ਜਾਣਗੀਆਂ।
ਇੱਛੁਕ ਉਮੀਦਵਾਰ 3 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਅਹੁਦਿਆਂ ’ਤੇ ਸੂਬਾ ਪੱਧਰੀ ਜਾਂ ਦੇਸ਼ ਪੱਧਰੀ ਮੁਕਾਬਲੇ ਜਾਂ ਅੰਤਰ ਯੂਨੀਵਰਸਿਟੀ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ।
ਉਮਰ ਹੱਦ—
ਪੋਸਟਲ ਅਸਿਸਟੈਂਟ/ਪੋਸਟਮੈਨ ਦੇ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 27 ਸਾਲ ਹੋਣੀ ਚਾਹੀਦੀ ਹੈ। ਉਮੀਦਵਾਰ ਦਾ ਜਨਮ 2 ਜਨਵਰੀ 1994 ਤੋਂ ਪਹਿਲਾਂ ਅਤੇ 1 ਜਨਵਰੀ 2003 ਵਿਚਾਲੇ ਹੋਣਾ ਚਾਹੀਦਾ ਹੈ। ਸਰਕਾਰੀ ਨਿਯਮਾਂ ਮੁਤਾਬਕ ਰਿਜ਼ਰਵੇਸ਼ਨ ਵਰਗ ਲਈ ਛੋਟ ਦਿੱਤੀ ਗਈ ਹੈ। ਹੋਰ ਪਿਛੜਾ ਵਰਗ ਨੂੰ 3 ਸਾਲ ਅਤੇ ਅਨੁਸੂਚਿਤ ਜਾਤੀ ਅਤੇ ਜਨਜਾਤੀ ਨੂੰ 5 ਸਾਲ ਦੀ ਛੋਟ ਦਿੱਤੀ ਜਾਵੇਗੀ।
ਸਿੱਖਿਅਕ ਯੋਗਤਾ—
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ ਹੈ ਅਤੇ ਉਸ ਕੋਲ ਖੇਡ ਯੋਗਤਾ ਹੋਣੀ ਚਾਹੀਦੀ ਹੈ। ਉੱਥੇ ਹੀ ਐੱਮ. ਟੀ. ਐੱਸ. ਦੇ ਅਹੁਦੇ ਲਈ ਅਪਲਾਈ ਕਰਨ ਵਾਲੇ ਉਮੀਦਵਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ ਹੈ ਅਤੇ ਉਸ ਕੋਲ ਖੇਡ ਯੋਗਤਾ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ—
ਭਾਰਤੀ ਡਾਕ ਦੀ ਅਧਿਕਾਰਤ ਵੈੱਬਸਾਈਟ http://indiapost.gov.in ’ਤੇ ਜਾ ਕੇ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ’ਤੇ ਕਲਿੱਕ ਕਰੋ।
ਏਅਰਪੋਰਟ ਅਥਾਰਟੀ ਆਫ਼ ਇੰਡੀਆ ’ਚ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
NEXT STORY