ਨਵੀਂ ਦਿੱਲੀ- ਭਾਰਤੀ ਡਾਕ ਵਿਭਾਗ ਨੇ ਜੰਮੂ ਅਤੇ ਕਸ਼ਮੀਰ ਪੋਸਟਲ ਸਰਕਲ ਵਿਚ ਸਪੋਰਟਸ ਕੋਟੇ ਦੇ ਤਹਿਤ ਪੋਸਟਲ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 20 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 20 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਭਾਰਤੀ ਡਾਕ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਕੁੱਲ 5 ਅਹੁਦਿਆਂ 'ਤੇ ਭਰਤੀ ਕੀਤੀ ਜਾਣੀ ਹੈ।
ਉਮਰ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 27 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। OBC ਨੂੰ 3 ਸਾਲ ਅਤੇ SC/ST ਨੂੰ 5 ਸਾਲ ਦੀ ਛੋਟ ਦਿੱਤੀ ਗਈ ਹੈ।
ਵਿਦਿਅਕ ਯੋਗਤਾ
ਪੋਸਟਲ ਅਸਿਸਟੈਂਟ ਦੇ ਅਹੁਦਿਆਂ ਲਈ ਅਪਲਾਈ ਕਰਨ ਵਾਲਾ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ ਹੈ। ਵਿਦਿਅਕ ਯੋਗਤਾ ਦੇ ਪੂਰੇ ਵੇਰਵਿਆਂ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਦੇਖਣ।
ਇਸ ਤਰ੍ਹਾਂ ਕਰੋ ਅਪਲਾਈ
ਇਨ੍ਹਾਂ ਅਹੁਦਿਆਂ ’ਤੇ ਅਪਲਾਈ ਕਰਨ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਕੇ ਕਲਿੱਕ ਕਰੋ।
ਭਾਰਤੀ ਜਲ ਸੈਨਾ ’ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇਸ ਤਰ੍ਹਾਂ ਕਰੋ ਅਪਲਾਈ
NEXT STORY