ਨਵੀਂ ਦਿੱਲੀ- ਭਾਰਤੀ ਡਾਕ ਵਿਭਾਗ ਨੇ ਉੱਤਰਾਖੰਡ ਪੋਸਟਲ ਸਰਕਲ ਵਿਚ ਗਰੁੱਪ D ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਭਰਤੀ ਖੇਡ ਕੋਟੇ ਤਹਿਤ ਕੀਤੀ ਜਾਵੇਗੀ। ਇਸ ਨੋਟੀਫਿਕੇਸ਼ਨ ਰਾਹੀਂ, ਪੋਸਟਮੈਨ, ਪੋਸਟਲ ਅਸਿਸਟੈਂਟ, ਰੇਲਵੇ ਮੇਲ ਸਰਵਿਸ ਲਈ ਸੋਰਟਿੰਗ ਅਸਿਸਟੈਂਟ ਅਤੇ ਐੱਮ.ਟੀ.ਐੱਸ. ਦੀਆਂ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 22 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ। ਇਸ ਦੇ ਲਈ ਸਿਰਫ਼ ਰਾਜ ਪੱਧਰੀ ਜਾਂ ਦੇਸ਼ ਪੱਧਰੀ ਮੁਕਾਬਲੇ ਜਾਂ ਅੰਤਰ-ਯੂਨੀਵਰਸਿਟੀ ਮੁਕਾਬਲੇ ਵਿਚ ਭਾਗ ਲੈਣ ਵਾਲੇ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 22 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
- ਪੋਸਟਲ ਅਸਿਸਟੈਂਟ- 3
- ਸੋਰਟਨਿੰਗ ਅਸਿਸਟੈਂਟ- 3 ਅਹੁਦੇ
- ਪੋਸਟਮੈਨ- 5 ਅਹੁਦੇ
- ਐੱਮ.ਟੀ.ਐੱਸ.- 2 ਅਹੁਦੇ
- ਕੁੱਲ ਅਹੁਦੇ- 13
ਉਮਰ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 27 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਥੇ ਹੀ ਐੱਮ.ਟੀ.ਐੱਸ. ਭਰਤੀ ਲਈ ਅਰਜ਼ੀ ਦੇਣ ਵਾਲੇ ਉਮੀਦਵਾਰ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਉਮੀਦਵਾਰਾਂ ਦਾ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਜਾਂ ਯੂਨੀਵਰਸਿਟੀ ਤੋਂ 12ਵੀਂ ਪਾਸ ਹੋਣਾ ਜ਼ਰੂਰੀ ਹੈ।
ਇਸ ਤਰ੍ਹਾਂ ਕਰੋ ਅਪਲਾਈ
ਇਨ੍ਹਾਂ ਅਹੁਦਿਆਂ ’ਤੇ ਅਪਲਾਈ ਕਰਨ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਕੇ ਕਲਿੱਕ ਕਰੋ।
ਇਸਰੋ ’ਚ ਨਿਕਲੀਆਂ ਹਨ ਭਰਤੀਆਂ, ਇਸ ਤਰ੍ਹਾਂ ਕਰੋ ਅਪਲਾਈ
NEXT STORY