ਨਵੀਂ ਦਿੱਲੀ- ਭਾਰਤੀ ਹਵਾਈ ਫ਼ੌਜ ਨੇ ਗਰੁੱਪ ਸੀ ਲਈ 85 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। 12ਵੀਂ ਪਾਸ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ 23 ਅਗਸਤ 2021 ਤੱਕ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 23 ਅਗਸਤ 2021 ਤੱਕ ਅਪਲਈ ਕਰ ਸਕਦੇ ਹਨ।
ਉਮਰ
ਭਾਰਤੀ ਹਵਾਈ ਫ਼ੌਜ ਅਨੁਸਾਰ, ਉਮੀਦਵਾਰ ਦੀ ਉਮਰ 18 ਤੋਂ 25 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਲੋਅਰ ਡਿਵੀਜ਼ਨਲ ਕਲਰਕ 12ਵੀਂ ਪਾਸ, ਇੰਗਲਿਸ਼ ਟਾਈਪਿੰਗ ਸਪੀਡ 35 ਵਰਡਜ਼ 'ਤੇ ਮਿੰਟ ਅਤੇ ਹਿੰਦੀ ਟਾਈਪਿੰਗ ਸਪੀਡ 30 ਵਰਡਜ਼ ਪ੍ਰਤੀ ਮਿੰਟ ਹੋਣਾ ਜ਼ਰੂਰੀ ਹੈ।
ਚੋਣ ਪ੍ਰਕਿਰਿਆ
ਫਾਰਮ ਮਨਜ਼ੂਰ ਹੋਣ ਤੋਂ ਬਾਅਦ ਉਮੀਦਵਾਰਾਂ ਨੂੰ ਤਿੰਨ ਪ੍ਰੀਖਿਆਵਾਂ ਦੇਣੀਆਂ ਹੋਣਗੀਆਂ। ਜਿਸ 'ਚ ਲਿਖਤੀ, ਸਕਿਲ ਅਤੇ ਪ੍ਰੈਕਟਿਲ ਪ੍ਰੀਖਿਆ ਸ਼ਾਮਲ ਹੈ। ਇਨ੍ਹਾਂ ਪ੍ਰੀਖਿਆਵਾਂ 'ਚ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਹੀ ਭਰਤੀ ਕੀਤਾ ਜਾਵੇਗਾ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਭਾਰਤੀ ਹਵਾਈ ਫ਼ੌਜ ਦੀ ਅਧਿਕਾਰਤ ਵੈੱਬਸਾਈਟ https://indianairforce.nic.in/ 'ਤੇ ਜਾ ਕੇ ਅਪਲਾਈ ਕਰ ਸਕਦਾ ਹੈ।
ਰੇਲਵੇ ’ਚ ਨੌਕਰੀ ਦਾ ਸੁਨਹਿਰੀ ਮੌਕਾ, ਇਸ ਤਾਰੀਖ਼ ਤੋਂ ਉਮੀਦਵਾਰ ਕਰਨ ਅਪਲਾਈ
NEXT STORY