ਨਵੀਂ ਦਿੱਲੀ- ਅਗਨੀਪਥ ਭਰਤੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖਬਰ ਹੈ। ਭਾਰਤੀ ਫੌਜ ਨੇ ਨਵੀਂ ਅਗਨੀਵੀਰ ਭਰਤੀ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ, ਜਿਸ ਲਈ ਨੌਜਵਾਨ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਭਾਰਤੀ ਫੌਜ ਨੇ ਯੂ.ਪੀ, ਬਿਹਾਰ ਦੇ ਨਾਲ-ਨਾਲ ਹੋਰ ਸੂਬਿਆਂ ਲਈ ਭਰਤੀ ਦੀਆਂ ਵੱਖਰੀਆਂ ਨੋਟੀਫਿਕੇਸ਼ਨਾਂ ਜਾਰੀ ਕੀਤੀਆਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 15 ਮਾਰਚ 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ
ਸਿੱਖਿਆ ਯੋਗਤਾ
ਨੌਜਵਾਨ ਜੋ ਅਗਨੀਵੀਰ ਭਰਤੀ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਸ ਕੋਲ 33% ਅੰਕਾਂ ਨਾਲ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਸਰਟੀਫਿਕੇਟ ਹੋਣਾ ਚਾਹੀਦਾ ਹੈ। ਅਪਲਾਈ ਕਰਨ ਵਾਲੇ ਨੌਜਵਾਨਾਂ ਨੂੰ ਇਸ ਗੱਲ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿ ਹਰੇਕ ਪੋਸਟ ਲਈ ਵਿੱਦਿਅਕ ਯੋਗਤਾ ਵੱਖਰੀ ਦਿੱਤੀ ਗਈ ਹੈ।
ਉਮਰ
ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਸਾਢੇ 17 ਸਾਲ ਤੋਂ ਘੱਟ ਅਤੇ 21 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਛੋਟ ਦਿੱਤੀ ਜਾਵੇਗੀ। ਉਮਰ ਹੱਦ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਵੈੱਬਸਾਈਟ 'ਤੇ ਜਾਓ ਅਤੇ ਨੋਟੀਫਿਕੇਸ਼ਨ ਪੜ੍ਹੋ।
ਅਰਜ਼ੀ ਦੀ ਫੀਸ
ਜੇਕਰ ਤੁਸੀਂ ਅਗਨੀਵੀਰ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹੋ ਅਤੇ ਇਕ ਆਮ ਸ਼੍ਰੇਣੀ ਦੇ ਉਮੀਦਵਾਰ ਹੋ, ਤਾਂ ਧਿਆਨ ਵਿਚ ਰੱਖੋ ਕਿ ਅਰਜ਼ੀ ਫੀਸ ਵਜੋਂ 250 ਰੁਪਏ ਅਦਾ ਕਰਨੇ ਪੈਣਗੇ। ਜੇਕਰ ਤੁਸੀਂ SC, ST ਜਾਂ ਮਹਿਲਾ ਵਰਗ ਦੇ ਉਮੀਦਵਾਰ ਹੋ ਤਾਂ ਤੁਹਾਨੂੰ ਕੋਈ ਫੀਸ ਨਹੀਂ ਦੇਣੀ ਪਵੇਗੀ।
ਚੋਣ ਪ੍ਰਕਿਰਿਆ
ਕੁਝ ਸਮਾਂ ਪਹਿਲਾਂ ਫੌਜ ਨੇ ਅਗਨੀਵੀਰ ਭਰਤੀ ਚੋਣ ਪ੍ਰਕਿਰਿਆ 'ਚ ਬਦਲਾਅ ਕੀਤਾ ਹੈ। ਇਸ ਮੁਤਾਬਕ ਹੁਣ ਉਮੀਦਵਾਰਾਂ ਨੂੰ ਪਹਿਲਾਂ ਲਿਖਤੀ ਪ੍ਰੀਖਿਆ ਦੇਣੀ ਪਵੇਗੀ। ਉਸ ਤੋਂ ਬਾਅਦ ਉਨ੍ਹਾਂ ਨੂੰ ਫਿਜ਼ੀਕਲ ਟੈਸਟ ਅਤੇ ਮੈਡੀਕਲ ਟੈਸਟ ਲਈ ਬੁਲਾਇਆ ਜਾਵੇਗਾ। ਇਸ ਭਰਤੀ ਲਈ ਆਨਲਾਈਨ ਪ੍ਰੀਖਿਆ ਅਪ੍ਰੈਲ 2023 ਨੂੰ ਕਰਵਾਈ ਜਾਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਭਾਰਤੀ ਹਵਾਈ ਫ਼ੌਜ 'ਚ ਨਿਕਲੀ ਭਰਤੀ, 12ਵੀਂ ਪਾਸ ਕਰਨ ਅਪਲਾਈ
NEXT STORY