ਨਵੀਂ ਦਿੱਲੀ- ਭਾਰਤੀ ਜਲ ਸੈਨਾ ’ਚ ਨੌਕਰੀ ਕਰਨ ਦੇ ਇਛੁੱਕ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਜਲ ਸੈਨਾ ਵਲੋਂ ਰਿਕਰੂਟ (ਐੱਮ.ਆਰ.) ਦੇ ਅਧੀਨ ਸੇਲਰ ਦੇ 300 ਅਹੁਦਿਆਂ ਲਈ ਭਰਤੀਆਂ ਨਿਕਲੀਆਂ ਹਨ।
ਅਹੁਦਿਆਂ ਦਾ ਵੇਰਵਾ
ਸੈਲਰ ਐੱਮ.ਆਰ. ਦੇ ਕੁੱਲ 300 ਅਹੁਦਿਆਂ ’ਤੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਹੈ।
ਆਖ਼ਰੀ ਤਾਰੀਖ਼
ਇਸ ਭਰਤੀ ਲਈ ਰਜਿਸਟਰੇਸ਼ਨ 29 ਅਕਤੂਬਰ 2021 ਸ਼ੁਰੂ ਹੋ ਗਈ ਹੈ।
ਉਮੀਦਵਾਰ 2 ਨਵੰਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਇਸ ਭਰਤੀ ਲਈ ਜਿਨ੍ਹਾਂ ਦਾ ਜਨਮ 1 ਅਕਤੂਬਰ 2002 ਤੋਂ 31 ਮਾਰਚ 2005 ਦਰਮਿਆਨ ਹੋਇਆ ਹੈ, ਉਹ ਆਪਣਾ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਜਲ ਸੈਨਾ ਦੀ ਅਧਿਕਾਰਤ ਵੈੱਬਸਾਈਟ https://www.joinindiannavy.gov.in/ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
10ਵੀਂ ਪਾਸ ਲਈ ਰੇਲਵੇ ’ਚ 2500 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY