ਨਵੀਂ ਦਿੱਲੀ: ਭਾਰਤੀ ਜਲ ਸੈਨਾ ਨੇ SSC ਅਫਸਰ ਦੇ 50 ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੀ ਪ੍ਰਕਿਰਿਆ 27 ਜਨਵਰੀ 2022 ਤੋਂ ਸ਼ੁਰੂ ਹੋ ਗਈ ਹੈ। ਅਪਲਾਈ ਕਰਨ ਦੀ ਆਖਰੀ ਮਿਤੀ 10 ਫਰਵਰੀ, 2022 ਹੈ। ਦਿਲਚਸਪੀ ਰੱਖਣ ਵਾਲੇ ਮੁੰਡੇ-ਕੁੜੀਆਂ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ।
ਮਹੱਤਵਪੂਰਨ ਤਾਰੀਖਾਂ
- ਆਨਲਾਈਨ ਅਰਜ਼ੀ ਜਮ੍ਹਾ ਕਰਨ ਦੀ ਸ਼ੁਰੂਆਤੀ ਤਾਰੀਖ: 27 ਜਨਵਰੀ, 2022
- ਆਨਲਾਈਨ ਅਰਜ਼ੀ ਜਮ੍ਹਾ ਕਰਨ ਦੀ ਆਖਰੀ ਤਾਰੀਖ: ਫਰਵਰੀ 10, 2022
ਵਿਦਿਅਕ ਯੋਗਤਾ
ਉਮੀਦਵਾਰ ਕੋਲ ਕੰਪਿਊਟਰ ਸਾਇੰਸ/ਕੰਪਿਊਟਰ ਇੰਜੀਨੀਅਰਿੰਗ ਵਿਚ ਘੱਟੋ-ਘੱਟ 60% ਅੰਕਾਂ ਦੇ ਨਾਲ ਬੀ.ਈ., ਬੀ.ਟੈਕ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕੰਪਿਊਟਰ ਅਤੇ ਆਈ.ਟੀ ਵਿਚ ਐਮ.ਐਸ.ਸੀ. ਦੀ ਡਿਗਰੀ ਅਤੇ ਕੰਪਿਊਟਰ ਸਾਇੰਸ ਅਤੇ ਆਈ.ਟੀ ਵਿਚ ਐਮ.ਸੀ.ਏ. ਜਾਂ ਐਮ.ਟੈਕ. ਹੋਣੀ ਚਾਹੀਦੀ ਹੈ।
ਉਮਰ ਹੱਦ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਜਨਮ 2 ਜੁਲਾਈ 1997 ਤੋਂ 01 ਜਨਵਰੀ 2003 ਦਰਮਿਆਨ ਹੋਣਾ ਚਾਹੀਦਾ ਹੈ। ਯਾਨੀ ਉਸ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 24 ਸਾਲ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਦਿਲਚਸਪੀ ਰੱਖਣ ਵਾਲੇ ਉਮੀਦਵਾਰ ਭਾਰਤੀ ਜਲ ਸੈਨਾ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ।
ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਪੁਲਸ ਵਿਭਾਗ 'ਚ 10ਵੀਂ ਪਾਸ ਲਈ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
NEXT STORY