ਨਵੀਂ ਦਿੱਲੀ- ਭਾਰਤੀ ਜਲ ਸੈਨਾ ਨੇ ਸੀਨੀਅਰ ਸੈਕੰਡਰੀ ਭਰਤੀ (SSR) ਰਾਹੀਂ ਅਗਨੀਵੀਰਾਂ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਭਾਰਤੀ ਜਲ ਸੈਨਾ ਦੀ ਅਧਿਕਾਰਤ ਵੈੱਬਸਾਈਟ http://joinindiannavy.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂਲਈ ਅਰਜ਼ੀ ਪ੍ਰਕਿਰਿਆ 08 ਦਸੰਬਰ ਤੋਂ ਸ਼ੁਰੂ ਹੋਵੇਗੀ।
ਕੁੱਲ ਅਹੁਦੇ
ਕੁੱਲ 1400 ਅਹੁਦਿਆਂ ਨੂੰ ਭਰਿਆ ਜਾਵੇਗਾ, ਜਿਨ੍ਹਾਂ ’ਚੋਂ 280 ਅਹੁਦੇ ਮਹਿਲਾ ਉਮੀਦਵਾਰਾਂ ਲਈ ਹਨ।
ਮਹੱਤਵਪੂਰਨ ਤਾਰੀਖ਼ਾਂ
ਆਲਾਈਨ ਅਰਜ਼ੀ ਦੀ ਸ਼ੁਰੂਆਤੀ ਤਾਰੀਖ਼ - 08 ਦਸੰਬਰ
ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ - 17 ਦਸੰਬਰ
ਵਿੱਦਿਅਕ ਯੋਗਤਾ
ਉਮੀਦਵਾਰਾਂ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਜਾਂ ਬੋਰਡ ਤੋਂ ਗਣਿਤ ਅਤੇ ਭੌਤਿਕ ਵਿਗਿਆਨ ਨਾਲ 12ਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ।
ਉਮਰ ਹੱਦ-
ਉਮੀਦਵਾਰਾਂ ਦਾ ਜਨਮ 01 ਮਈ 2002 - 31 ਅਕਤੂਬਰ 2005 (ਦੋਵੇਂ ਮਿਤੀਆਂ ਸਮੇਤ) ਵਿਚਕਾਰ ਹੋਇਆ ਹੋਣਾ ਚਾਹੀਦਾ ਹੈ।
ਅਰਜ਼ੀ ਫ਼ੀਸ
ਉਮੀਦਵਾਰਾਂ ਨੂੰ ਅਰਜ਼ੀ ਫ਼ੀਸ ਦੇ ਤੌਰ ’ਤੇ 550 ਰੁਪਏ ਦਾ ਭੁਗਤਾਨ ਕਰਨਾ ਪਵੇਗਾ।

ਇਨ੍ਹਾਂ ਦੇ ਆਧਾਰ ’ਤੇ ਹੋਵੇਗੀ ਚੋਣ
ਸ਼ਾਰਟਲਿਸਟਿੰਗ (ਕੰਪਿਊਟਰ ਆਧਾਰਿਤ ਆਨਲਾਈਨ ਪ੍ਰੀਖਿਆ)
ਲਿਖਤੀ ਪ੍ਰੀਖਿਆ
PFT ਅਤੇ ਸ਼ੁਰੂਆਤੀ ਮੈਡੀਕਲ
ਅੰਤਿਮ ਭਰਤੀ ਮੈਡੀਕਲ ਪ੍ਰੀਖਿਆ

ਪਟਵਾਰੀ ਬਣਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ, 3555 ਅਸਾਮੀਆਂ 'ਤੇ ਨਿਕਲੀ ਭਰਤੀ, ਜਾਣੋ ਪੂਰਾ ਵੇਰਵਾ
NEXT STORY