ਨਵੀਂ ਦਿੱਲੀ- ਭਾਰਤੀ ਰੇਲਵੇ ਨੇ ਕੁਝ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ, ਜੇਕਰ ਤੁਸੀਂ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਹੇਠਾਂ ਦਿੱਤੀ ਗਈ ਜਾਣਕਾਰੀ ਨੂੰ ਧਿਆਨ ਨਾਲ ਪੜ੍ਹ ਕੇ ਫਾਰਮ ਭਰ ਸਕਦੇ ਹੋ।
ਅਹੁਦਿਆਂ ਦਾ ਨਾਮ
ਰੇਲਵੇ ਰਿਕਰੂਟਮੈਂਟ ਸੈੱਲ (ਆਰ.ਆਰ.ਸੀ.), ਮੁੰਬਈ ਨੇ ਫਿਟਰ, ਵੈਲਡਰ, ਟਰਨਰ, ਮਸ਼ੀਨੀਸਟ, ਕਾਰਪੇਂਟਰ, ਪੇਂਟਰ, ਮਕੈਨਿਕ, ਇਲੈਕਟ੍ਰੀਸ਼ੀਅਨ, ਵਾਇਰਮੈਨ, ਪਾਈਪ ਫਿਟਰ, ਪਲੰਬਰ ਕਈ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।
ਆਖ਼ਰੀ ਤਾਰੀਖ਼
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ 25 ਮਈ ਤੋਂ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 24 ਜੂਨ 2021 ਰੱਖੀ ਗਈ ਹੈ।
ਇਸ ਤਰ੍ਹਾਂ ਕਰੋ ਅਪਲਾਈ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ। ਉਸ ਤੋਂ ਬਾਅਦ ਸਾਰੇ ਦਸਤਾਵੇਜ਼ ਭਰ ਕੇ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰਾਂ ਦਾ 10ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਮਾਨਤਾ ਪ੍ਰਾਪਤ ਸੰਸਥਾ ਤੋਂ ਆਈ.ਟੀ.ਆਈ. ਸਰਟੀਫਿਕੇਟ ਹੋਣਾ ਚਾਹੀਦਾ।
ਉਮਰ
ਅਪਲਾਈ ਕਰਨ ਲਈ ਉਮੀਦਵਾਰਾਂ ਦੀ ਉਮਰ 15 ਸਾਲ ਤੋਂ ਲੈ ਕੇ 24 ਸਾਲ ਤੱਕ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ
ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਮੈਰਿਟ ਸੂਚੀ ਦੇ ਆਧਾਰ 'ਤੇ ਹੋਵੇਗੀ।
ਐਪਲੀਕੇਸ਼ਨ ਫ਼ੀਸ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਨੂੰ 100 ਰੁਪਏ ਐਪਲੀਕੇਸ਼ਨ ਫ਼ੀਸ ਦੇਣੀ ਹੋਵੇਗੀ।
ਡਾਕ ਵਿਭਾਗ 'ਚ 1940 ਅਹੁਦਿਆਂ 'ਤੇ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
NEXT STORY