ਨਵੀਂ ਦਿੱਲੀ- ਭਾਰਤੀ ਰੇਲਵੇ ਨੇ ਦੱਖਣ ਪੂਰਬੀ ਰੇਲਵੇ ਦੇ ਅਧੀਨ ਗਰੁੱਪ ਸੀ ਦੀਆਂ ਅਸਾਮੀਆਂ ਨੂੰ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਭਾਰਤੀ ਰੇਲਵੇ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਹ ਭਰਤੀ ਖੇਡ ਕੋਟੇ ਤਹਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਉਮੀਦਵਾਰ ਇਸ ਲਿੰਕ 'ਤੇ ਕਲਿੱਕ ਕਰਕੇ ਵੀ ਇਨ੍ਹਾਂ ਅਸਾਮੀਆਂ ਲਈ ਸਿੱਧੇ ਤੌਰ 'ਤੇ ਅਪਲਾਈ ਕਰ ਸਕਦੇ ਹਨ।
ਮਹੱਤਵਪੂਰਨ ਤਾਰੀਖਾਂ
ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ - 15 ਅਕਤੂਬਰ
ਅਪਲਾਈ ਕਰਨ ਦੀ ਆਖਰੀ ਤਾਰੀਖ - 14 ਨਵੰਬਰ
ਅਸਾਮੀਆਂ ਦਾ ਵੇਰਵਾ
ਅਹੁਦਿਆਂ ਦੀ ਕੁੱਲ ਸੰਖਿਆ- 21
ਗਰੁੱਪ ਸੀ ਲੈਵਲ 4/ਲੈਵਲ 5: 5 ਅਹੁਦੇ
ਗਰੁੱਪ ਸੀ ਲੈਵਲ 2/ਲੈਵਲ 3: 16 ਅਹੁਦੇ
ਯੋਗਤਾ
ਲੈਵਲ 4/ਲੈਵਲ 5: ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਦੀ ਡਿਗਰੀ ਜਾਂ ਇਸਦੇ ਬਰਾਬਰ ਦੀ ਯੋਗਤਾ ਹੋਣੀ ਚਾਹੀਦੀ ਹੈ।
ਲੈਵਲ 2/ਲੈਵਲ 3: ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਜਮਾਤ ਜਾਂ ਇਸ ਦੇ ਬਰਾਬਰ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਸਟੇਟ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
NEXT STORY