ਨਵੀਂ ਦਿੱਲੀ- ਰੇਲਵੇ ਰਿਕਰੂਟਮੈਂਟ ਸੈੱਲ ਵੱਲੋਂ ਸੈਂਟਰਲ ਰੇਲਵੇ 'ਚ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ। ਜਿਸ ਲਈ ਅਧਿਕਾਰਤ ਵੈੱਬਸਾਈਟ 'ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਭਰਤੀ ਰਾਹੀਂ ਮੱਧ ਰੇਲਵੇ 'ਚ 2409 ਅਪ੍ਰੈਂਟਿਸ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਸੈਂਟਰਲ ਰੇਲਵੇ ਅਪ੍ਰੈਂਟਿਸ ਭਰਤੀ 2023 ਲਈ ਆਨਲਾਈਨ ਅਰਜ਼ੀਆਂ 29 ਅਗਸਤ 2023 ਨੂੰ ਸਵੇਰੇ 11:00 ਵਜੇ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਤਾਰੀਖ਼ 28 ਸਤੰਬਰ 2023 ਰੱਖੀ ਗਈ ਹੈ।
ਉਮਰ ਹੱਦ
ਕੇਂਦਰੀ ਰੇਲਵੇ ਅਪ੍ਰੈਂਟਿਸ ਭਰਤੀ 2023 ਲਈ ਘੱਟੋ-ਘੱਟ ਉਮਰ 15 ਸਾਲ ਅਤੇ ਵੱਧ ਤੋਂ ਵੱਧ ਉਮਰ 24 ਸਾਲ ਰੱਖੀ ਗਈ ਹੈ। ਉਮਰ ਦੀ ਗਣਨਾ 29 ਅਗਸਤ 2023 ਨੂੰ ਆਧਾਰ ਮੰਨ ਕੇ ਕੀਤੀ ਜਾਵੇਗੀ। ਹਾਲਾਂਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਹੋਰ ਜਾਣਕਾਰੀ ਵੇਖ ਸਕਦੇ ਹਨ।
ਕੌਣ ਅਪਲਾਈ ਕਰ ਸਕਦਾ ਹੈ
ਭਰਤੀ ਲਈ ਸਬੰਧਤ ਟਰੇਡ 'ਚ ਆਈ. ਟੀ. ਆਈ ਕਰਨ ਚੁੱਕੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਹਾਲਾਂਕਿ ਉਨ੍ਹਾਂ ਦੇ ਆਈ. ਟੀ. ਆਈ ਵਿਚ 50 ਫ਼ੀਸਦੀ ਨੰਬਰ ਹੋਣੇ ਚਾਹੀਦੇ ਹਨ।
ਅਰਜ਼ੀ ਫੀਸ
ਜਨਰਲ, OBC ਅਤੇ EWS ਵਰਗ ਲਈ ਅਰਜ਼ੀ ਫੀਸ 100 ਰੁਪਏ ਰੱਖੀ ਗਈ ਹੈ। ਜਦੋਂ ਕਿ SC, ST, PWD, ਔਰਤਾਂ ਲਈ ਅਰਜ਼ੀ ਫ਼ੀਸ ਮੁਫ਼ਤ ਰੱਖੀ ਗਈ ਹੈ। ਫੀਸ ਦਾ ਭੁਗਤਾਨ ਆਨਲਾਈਨ ਮੋਡ ਰਾਹੀਂ ਕੀਤਾ ਜਾ ਸਕਦਾ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਕੋਈ ਲਿਖਤੀ ਪ੍ਰੀਖਿਆ ਨਹੀਂ ਹੋਵੇਗੀ। ਚੋਣ ITI ਸਕੋਰ, ਦਸਤਾਵੇਜ਼ਾਂ ਦੀ ਤਸਦੀਕ ਅਤੇ ਮੈਡੀਕਲ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਓ।
ਫਿਰ Apprentice Recruitment ਲਿੰਕ 'ਤੇ ਕਲਿੱਕ ਕਰੋ।
ਨਿੱਜੀ ਵੇਰਵੇ ਦਰਜ ਕਰਕੇ ਜਮ੍ਹਾਂ ਕਰੋ।
ਯੂਜ਼ਰ ਆਈਡੀ ਅਤੇ ਪਾਸਵਰਡ ਬਣਾਓ।
ਫਿਰ ਲੌਗਇਨ ਕਰੋ ਅਤੇ ਭਰੋ।
ਹੁਣ ਫਾਰਮ ਭਰਨ ਤੋਂ ਬਾਅਦ ਦਸਤਾਵੇਜ਼ ਅਪਲੋਡ ਕਰੋ ਅਤੇ ਫੀਸ ਜਮ੍ਹਾਂ ਕਰੋ।
ਫਾਈਨਲ ਜਮ੍ਹਾਂ ਕਰੋ ਅਤੇ ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸ ਨੂੰ ਆਪਣੇ ਕੋਲ ਰੱਖੋ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ।
Indian Railway Recruitment 2023
RBI 'ਚ ਅਸਿਸਟੈਂਟ ਦੀਆਂ 450 ਅਸਾਮੀਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY