ਨਵੀਂ ਦਿੱਲੀ- ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL) ਨੇ ਉੱਤਰੀ ਖੇਤਰ ਦਫਤਰ ਵਿੱਚ ਤਕਨੀਕੀ ਅਤੇ ਗੈਰ-ਤਕਨੀਕੀ ਅਪ੍ਰੈਂਟਿਸ ਦੇ ਅਹੁਦੇ ਲਈ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, ਖਾਲੀ ਅਸਾਮੀਆਂ ਦੀ ਕੁੱਲ ਗਿਣਤੀ 626 ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ iocl.com 'ਤੇ ਜਾ ਕੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।
ਮਹੱਤਵਪੂਰਨ ਤਾਰੀਖ਼ਾਂ
ਇਨ੍ਹਾਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਦੇਣ ਦੀ ਪ੍ਰਕਿਰਿਆ 17 ਜਨਵਰੀ, 2022 ਤੋਂ ਸ਼ੁਰੂ ਹੋ ਗਈ ਹੈ ਅਤੇ ਆਖਰੀ ਤਾਰੀਖ਼ 31 ਜਨਵਰੀ 2022 ਹੈ। ਉੱਤਰੀ ਖੇਤਰ ਵਿਚ ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਦਿੱਲੀ, ਪੰਜਾਬ, ਰਾਜਸਥਾਨ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਸ਼ਾਮਲ ਹਨ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 24 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇੱਥੇ ਕਲਿੱਕ ਕਰੋ।
10ਵੀਂ ਪਾਸ ਉਮੀਦਵਾਰਾਂ ਲਈ ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY