ਨਵੀਂ ਦਿੱਲੀ- ਭਾਰਤ ਤਿੱਬਤ ਸਰਹੱਦੀ ਪੁਲਸ ਫ਼ੋਰਸ (ITBP) ’ਚ ਨੌਕਰੀ ਦੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ITBP ਨੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਅਹੁਦਿਆਂ ’ਤੇ ਭਰਤੀਆਂ ਕੱਢੀਆਂ ਹਨ। ਚਾਹਵਾਨ ਉਮੀਦਵਾਰ ਅਧਿਕਾਰਤ ਵੈੱਬਸਾਈਟhttp://recruitment.itbpolice.nic.in ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਕੁੱਲ ਅਹੁਦੇ- 293
ਹੈੱਡ ਕਾਂਸਟੇਬਲ- 126 ਅਹੁਦੇ
ਕਾਂਸਟੇਬਲ- 167 ਅਹੁਦੇ
ਮਹੱਤਵਪੂਰਨ ਤਾਰੀਖ਼ਾਂ
ਆਨਲਾਈਨ ਅਪਲਾਈ ਕਰਨ ਦੀ ਤਾਰੀਖ਼- 1 ਨਵੰਬਰ 2022
ਅਪਲਾਈ ਕਰਨ ਦੀ ਆਖ਼ਰੀ ਤਾਰੀਖ਼- 30 ਨਵੰਬਰ 2022
ਉਮਰ ਹੱਦ-
ਹੈੱਡ ਕਾਂਸਟੇਬਲ ਦੇ ਅਹੁਦੇ ’ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 25 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਉੱਥੇ ਹੀ ਕਾਂਸਟੇਬਲ ਅਹੁਦੇ ’ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 23 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਸਿੱਖਿਅਕ ਯੋਗਤਾ
ਉਮੀਦਵਾਰ ਜੋ ਕਾਂਸਟੇਬਲ ਦੇ ਅਹੁਦਿਆਂ ’ਤੇ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਦਾ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰ ਕੇ ਨੋਟੀਫ਼ਿਕੇਸ਼ਨ ਪੜ੍ਹੋ।
ਅਰਜ਼ੀ ਫੀਸ
ਅਪਲਾਈ ਕਰਨ ਵਾਲੇ ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਬਿਨੈ-ਪੱਤਰ ਫੀਸ ਵਜੋਂ 100 ਰੁਪਏ ਅਦਾ ਕਰਨੇ ਪੈਣਗੇ। ਜਦਕਿ ਮਹਿਲਾ ਉਮੀਦਵਾਰਾਂ, SC, ST ਉਮੀਦਵਾਰਾਂ ਨੂੰ ਕੋਈ ਫੀਸ ਨਹੀਂ ਦੇਣੀ ਪਵੇਗੀ।
ਤਨਖ਼ਾਹ
ਹੈੱਡ ਕਾਂਸਟੇਬਲ- 25,000 ਰੁਪਏ ਤੋਂ 81,000 ਰੁਪਏ
ਕਾਂਸਟੇਬਲ- 21,700 ਰੁਪਏ ਤੋਂ 81,100 ਰੁਪਏ ਪ੍ਰਤੀ ਮਹੀਨਾ
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ ’ਤੇ ਕਲਿੱਕ ਕਰੋ।
10ਵੀਂ ਪਾਸ ਉਮੀਦਵਾਰਾਂ ਲਈ ਰੇਲਵੇ ’ਚ ਨੌਕਰੀ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ
NEXT STORY