ਜੰਮੂ-ਕਸ਼ਮੀਰ: ਜੰਮੂ ਅਤੇ ਕਸ਼ਮੀਰ ਪੁਲਸ ਵਿਭਾਗ ਨੇ ਕਾਂਸਟੇਬਲਾਂ ਦੀਆਂ ਖਾਲੀ ਅਸਾਮੀਆਂ 'ਤੇ ਯੋਗ ਉਮੀਦਵਾਰਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਸ ਭਰਤੀ ਰਾਹੀਂ ਕੁੱਲ 27,00 ਅਸਾਮੀਆਂ 'ਤੇ ਭਰਤੀ ਕੀਤੀ ਜਾਣੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪੁਰਸ਼ ਉਮੀਦਵਾਰਾਂ ਅਤੇ ਮਹਿਲਾ ਉਮੀਦਵਾਰਾਂ ਲਈ 1350-1350 ਅਸਾਮੀਆਂ ਖਾਲੀ ਹਨ।
ਉਮਰ ਹੱਦ
ਅਪਲਾਈ ਕਰਨ ਦੀ ਉਮਰ ਹੱਦ 1 ਜਨਵਰੀ 2022 ਮੁਤਾਬਕ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਨਿਰਧਾਰਤ ਕੀਤੀ ਗਈ ਹੈ।
ਅਰਜ਼ੀ ਫੀਸ
ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ 300 ਰੁਪਏ ਦੀ ਅਰਜ਼ੀ ਫੀਸ ਦੇ ਰੂਪ ਵਿਚ ਜਮ੍ਹਾਂ ਕਰਨੇ ਹੋਣਗੇ।
ਵਿੱਦਿਅਤ ਯੋਗਤਾ
ਉਮੀਦਵਾਰਾਂ ਦਾ ਕਿਸੇ ਵੀ ਸਰਕਾਰੀ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ।
ਇੰਝ ਕਰੋ ਅਪਲਾਈ
ਅਧਿਕਾਰਤ ਵੈੱਬਸਾਈਟ jkpolice.gov.in 'ਤੇ ਜਾਓ। ਹੁਣ ਸਕ੍ਰੀਨ 'ਤੇ ਦਿਖਾਈ ਦੇ ਰਹੇ ਐਪਲੀਕੇਸ਼ਨ ਫਾਰਮ ਦੇ ਵਿਕਲਪ 'ਤੇ ਕਲਿੱਕ ਕਰੋ। ਫਿਰ J&K ਪੁਲਸ ਕਾਂਸਟੇਬਲ ਭਰਤੀ 2022 ਲਈ ਆਨਲਾਈਨ ਅਰਜ਼ੀ ਅਤੇ ਫਿਰ ਅਰਜ਼ੀ ਫਾਰਮ 'ਤੇ ਕਲਿੱਕ ਕਰੋ। ਸਾਰੇ ਲੋੜੀਂਦੇ ਵੇਰਵਿਆਂ ਨੂੰ ਭਰੋ ਅਤੇ ਸਾਰੇ ਸਕੈਨ ਕੀਤੇ ਗਏ ਦਸਤਾਵੇਜ਼ਾਂ ਨੂੰ ਪਾਸਪੋਰਟ ਸਾਈਜ਼ ਫੋਟੋ ਅਤੇ ਡਿਜੀਟਲ ਫੋਟੋ ਦੇ ਅਪਲੋਡ ਕਰੋ। ਐਪਲੀਕੇਸ਼ਨ ਫੀਸ ਦਾ ਭੁਗਤਾਨ ਕਰੋ ਅਤੇ ਜਮ੍ਹਾਂ ਕਰ ਦਿਓ।
ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਬਿਨੈ-ਪੱਤਰ ਦਾ ਪ੍ਰਿੰਟ ਆਊਟ ਵੀ ਆਪਣੇ ਕੋਲ ਸੁਰੱਖਿਅਤ ਰੱਖਣ। ਭਰਤੀ ਲਈ ਉਮੀਦਵਾਰਾਂ ਨੂੰ ਇੱਕ ਸਰੀਰਕ ਸਟੈਂਡਰਡ ਟੈਸਟ (PST) ਤੋਂ ਗੁਜ਼ਰਨਾ ਪਵੇਗਾ ਜੋ ਜੰਮੂ ਅਤੇ ਕਸ਼ਮੀਰ ਵਿਚ ਕਰਵਾਇਆ ਜਾਵੇਗਾ।
ਅਧਿਕਾਰਤ ਵੈੱਬਸਾਈਟ 'ਤੇ ਜਾਣ ਲਈ ਇੱਥੇ ਕਲਿੱਕ ਕਰੋ
DRDO 'ਚ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
NEXT STORY