ਨਵੀਂ ਦਿੱਲੀ: ਕਰਨਾਟਕ ਪੁਲਸ ਵਿਭਾਗ ਵਿਚ 4000 ਕਾਂਸਟੇਬਲ ਦੇ ਅਹੁਦਿਆਂ ’ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ https://ksp.gov.in/ ’ਤੇ ਜਾ ਕੇ ਆਪਲਾਈ ਕਰ ਸਕਦੇ ਹਨ।
ਮਹੱਤਵਪੂਰਨ ਤਾਰੀਖ਼ਾਂ
- ਅਰਜ਼ੀ ਦੇਣ ਦੀ ਸ਼ੁਰੂਆਤੀ ਤਾਰੀਖ਼- 23 ਅਪ੍ਰੈਲ 2021
- ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼- 31 ਮਈ 2021
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸੀਰੀਰਕ ਪ੍ਰੀਖਿਆ ਅਤੇ ਇੰਟਰਵਿਊ ਵਿਚ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ’ਤੇ ਕੀਤੀ ਜਾਵੇਗੀ।
ਵਿੱਦਿਅਕ ਯੋਗਤਾ
ਉਮੀਦਵਾਰਾਂ ਕੋਲ 12ਵੀਂ ਦਾ ਸਰਟੀਫਿਕੇਟ ਹੋਣਾ ਜ਼ਰੂਰੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ 18 ਤੋਂ 25 ਸਾਲ ਨਿਰਧਾਰਤ ਕੀਤੀ ਗਈ ਹੈ।
ਅਰਜ਼ੀ ਫ਼ੀਸ
ਆਮ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਫ਼ੀਸ ਵਜੋਂ 250 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ, ਜਦੋਂ ਕਿ ਐਸ.ਸੀ./ਐਸ.ਟੀ./ਓ.ਬੀ.ਸੀ. ਉਮੀਦਵਾਰਾਂ ਨੂੰ 100 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।
ਭਾਰਤੀ ਜਲ ਸੈਨਾ 'ਚ 2500 ਅਹੁਦਿਆਂ 'ਤੇ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
NEXT STORY