ਨਵੀਂ ਦਿੱਲੀ– ਕਰਨਾਟਕ ਪੁਲਸ ਵਿਭਾਗ ਵਿਚ 4000 ਕਾਂਸਟੇਬਲ ਦੇ ਅਹੁਦਿਆਂ ’ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ https://ksp.gov.in/ ’ਤੇ ਜਾ ਕੇ ਆਪਲਾਈ ਕਰ ਸਕਦੇ ਹਨ। ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼ 31 ਮਈ 2021 ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸੀਰੀਰਕ ਪ੍ਰੀਖਿਆ ਅਤੇ ਇੰਟਰਵਿਊ ਵਿਚ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ’ਤੇ ਕੀਤੀ ਜਾਵੇਗੀ।
ਵਿੱਦਿਅਕ ਯੋਗਤਾ
ਉਮੀਦਵਾਰਾਂ ਕੋਲ 12ਵੀਂ ਪਾਸ ਦਾ ਸਰਟੀਫਿਕੇਟ ਹੋਣਾ ਜ਼ਰੂਰੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ 18 ਤੋਂ 25 ਸਾਲ ਤਕ ਹੋਣੀ ਚਾਹੀਦਾ ਹੈ।
ਅਰਜ਼ੀ ਫ਼ੀਸ
ਆਮ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਫ਼ੀਸ ਵਜੋਂ 250 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ, ਜਦੋਂ ਕਿ ਐੱਸ.ਸੀ./ਐੱਸ.ਟੀ./ਓ.ਬੀ.ਸੀ. ਉਮੀਦਵਾਰਾਂ ਨੂੰ 100 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।
ਭਾਰਤੀ ਜਲ ਸੈਨਾ 'ਚ ਨੌਕਰੀ ਪਾਉਣ ਦਾ ਆਖ਼ਰੀ ਮੌਕਾ, ਜਲਦ ਕਰੋ ਅਪਲਾਈ
NEXT STORY