ਮਹਾਰਾਸ਼ਟਰ : ਮਹਾਰਾਸ਼ਟਰ ਪੋਸਟਲ ਸਰਕਲ, ਇੰਡੀਆ ਪੋਸਟਸ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਪੇਂਡੂ ਡਾਕ ਸੇਵਕ (ਜੀ.ਡੀ.ਐਸ.) ਦੇ ਅਹੁਦਿਆਂ ’ਤੇ ਭਰਤੀ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਇੱਛੁਕ ਉਮੀਦਵਾਰ ਡਾਕ ਮਹਿਕਮੇ ਦੀ ਅਧਿਕਾਰਤ ਵੈਬਸਾਈਟ http://appost.in ’ਤੇ ਜਾ ਕੇ 26 ਮਈ 2021 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਕੁੱਲ ਅਹੁਦੇ
ਇਸ ਤਹਿਤ ਬ੍ਰਾਂਚ ਪੋਸਟ ਮਾਸਟਰ, ਅਸਿਸਟੈਂਟ ਬਰਾਂਚ ਪੋਸਟ ਮਾਸਟਰ ਅਤੇ ਡਾਕ ਸੇਵਕਾਂ ਦੇ 2428 ਅਹੁਦਿਆਂ ’ਤੇ ਭਰਤੀ ਕੀਤੀ ਜਾਏਗੀ।
ਵਿੱਦਿਅਕ ਯੋਗਤਾ
ਉਮੀਦਵਾਰਾਂ ਦਾ 10ਵੀਂ ਪਾਸ ਹੋਣਾ ਜ਼ਰੂਰੀ ਹੈ।
ਮਹੱਤਵਪੂਰਨ ਤਾਰੀਖ਼ਾਂ
ਅਰਜ਼ੀ ਦੇਣ ਦੀ ਸ਼ੁਰੂਆਤੀ ਤਾਰੀਖ਼- 27 ਅਪ੍ਰੈਲ 2021
ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼- 26 ਮਈ 2021
ਉਮਰ ਹੱਦ
ਉਮੀਦਵਾਰ ਦੀ ਉਮਰ 18 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਮੈਰਿਟ ਲਿਸਟ ਜ਼ਰੀਏ ਕੀਤੀ ਜਾਏਗੀ। ਡਾਕ ਸੇਵਕਾਂ ਦੇ ਅਹੁਦਿਆਂ ’ਤੇ ਭਰਤੀ ਲਈ ਕਿਸੇ ਤਰ੍ਹਾਂ ਦਾ ਲਿਖਤੀ ਪੇਪਰ ਜਾਂ ਇੰਟਰਵਿਊ ਨਹੀਂ ਦੇਣਾ ਹੋਵੇਗਾ, ਸਗੋਂ ਡਾਇਰੈਕ ਮੈਰਿਟ ਲਿਸਟ ਰਾਹੀਂ ਚੋਣ ਹੋਵੇਗੀ।
ਰੇਲਵੇ ’ਚ ਨੌਕਰੀ ਪਾਉਣ ਦਾ ਅੱਜ ਆਖ਼ਰੀ ਮੌਕਾ, ਜਲਦ ਕਰੋ ਅਪਲਾਈ
NEXT STORY