ਨਵੀਂ ਦਿੱਲੀ- ਮੱਧ ਪ੍ਰਦੇਸ਼ ਕਰਮਚਾਰੀ ਚੋਣ ਬੋਰਡ ਨੇ ਮੱਧ ਪ੍ਰਦੇਸ਼ ਵਿਚ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਯੋਗ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਅਧਿਕਾਰਤ ਵੈੱਬਸਾਈਟ esb.mp.gov.in 'ਤੇ ਜਾ ਕੇ 10 ਜੁਲਾਈ ਤੱਕ ਅਪਲਾਈ ਕਰ ਸਕਦੇ ਹਨ। ਇਸ ਭਰਤੀ ਤਹਿਤ ਕੁੱਲ 7,090 ਅਹੁਦੇ ਭਰੇ ਜਾਣਗੇ।
ਅਹੁਦਿਆਂ ਦਾ ਵੇਰਵਾ
ਕਾਂਸਟੇਬਲ ਜਨਰਲ ਡਿਊਟੀ (ਸਪੈਸ਼ਲ ਆਰਮਡ ਫੋਰਸਿਜ਼): 2646 ਅਹੁਦੇ
ਕਾਂਸਟੇਬਲ ਜਨਰਲ ਡਿਊਟੀ (ਸਪੈਸ਼ਲ ਆਰਮਡ ਫੋਰਸਿਜ਼ ਨੂੰ ਛੱਡ ਕੇ): 4444 ਅਹੁਦੇ
ਉਮਰ ਹੱਦ
ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 36/41/46 ਸਾਲ ਨਿਰਧਾਰਤ ਕੀਤੀ ਗਈ ਹੈ। ਸਰਕਾਰੀ ਨਿਯਮਾਂ ਅਨੁਸਾਰ ਰਾਖਵੀਆਂ ਸ਼੍ਰੇਣੀਆਂ ਲਈ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇਗੀ।
ਅਰਜ਼ੀ ਫੀਸ
ਇਸ ਅਰਜ਼ੀ ਪ੍ਰਕਿਰਿਆ ਵਿੱਚ, ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਨੂੰ 500 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਦੂਜੇ ਪਾਸੇ, ਰਾਖਵੇਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 250 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ।
ਵਿਦਿਅਕ ਯੋਗਤਾ
ਉਮੀਦਵਾਰਾਂ ਦਾ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ/12ਵੀਂ ਪਾਸ ਹੋਣਾ ਜ਼ਰੂਰੀ ਹੈ।
ਚੋਣ ਪ੍ਰਕਿਰਿਆ
ਇਸ ਭਰਤੀ ਮੁਹਿੰਮ ਲਈ ਆਨਲਾਈਨ ਪ੍ਰੀਖਿਆ, ਲਿਖਤੀ ਪ੍ਰੀਖਿਆ ਅਤੇ ਸਰੀਰਕ ਮਿਆਰੀ ਟੈਸਟ ਦਾ ਆਯੋਜਨ ਕੀਤਾ ਜਾਵੇਗਾ। ਆਨਲਾਈਨ ਪ੍ਰੀਖਿਆ 12 ਅਗਸਤ, 2023 ਨੂੰ ਹੋਵੇਗੀ, ਜਿਸ ਲਈ ਰਾਜ ਦੇ 13 ਜ਼ਿਲ੍ਹਿਆਂ ਵਿੱਚ ਇਸ ਜਾ ਆਯੋਜਨ ਕੀਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਵੇਖ ਸਕਦੇ ਹਨ।
ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਡਾਇਰੈਕਟ ਅਪਲਾਈ ਕਰਨ ਦਾ ਲਿੰਕ।
RBI 'ਚ ਜੂਨੀਅਰ ਇੰਜਨੀਅਰ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY