ਨਵੀਂ ਦਿੱਲੀ- ਰਾਸ਼ਟਰੀ ਜਾਂਚ ਏਜੰਸੀ (NIA) 'ਚ ਨੌਕਰੀ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਇਸ ਏਜੰਸੀ ਨੂੰ ਅੱਤਵਾਦ ਰੋਕੂ ਕਾਨੂੰਨ ਡਾਇਰੈਕਟੋਰੇਟ ਲਈ ਵੀ ਜਾਣਿਆ ਜਾਂਦਾ ਹੈ। ਇਸ ਸਮੇਂ NIA 'ਚ 97 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਗਈਆਂ ਹਨ। ਜੇਕਰ ਤੁਸੀਂ ਵੀ ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅਧਿਕਾਰਤ ਵੈੱਬਸਾਈਟ https://www.nia.gov.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹੋ।
ਕੌਣ ਕਰ ਸਕਦਾ ਹੈ ਅਪਲਾਈ
NIA 'ਚ ਨਿਕਲੀ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 30 ਸਾਲ ਤੋਂ ਘੱਟ ਹੋਣੀ ਚਾਹੀਦੀ ਅਤੇ ਉਨ੍ਹਾਂ ਕੋਲ ਸਰਕਾਰ ਵਲੋਂ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਸ਼ਨ ਜਾਂ ਡਿਪਲੋਮਾ ਦੀ ਡਿਗਰੀ ਹੋਣੀ ਚਾਹੀਦੀ ਹੈ। ਉਮੀਦਵਾਰਾਂ ਦੀ ਚੋਣ ਮੁਢਲੀ ਪ੍ਰੀਖਿਆ, ਮੁੱਖ ਪ੍ਰੀਖਿਆ, ਵਰਣਨਾਤਮਕ ਪ੍ਰੀਖਿਆ ਅਤੇ ਹੁਨਰ ਟੈਸਟ ਤੋਂ ਬਾਅਦ ਹੋਵੇਗੀ।
20 ਸਤੰਬਰ ਹੈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼
ਨੋਟੀਫ਼ਿਕੇਸ਼ਨ ਮੁਤਾਬਕ ਭਰਤੀ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 10 ਸਤੰਬਰ ਹੈ। ਇਸ ਤੋਂ ਬਾਅਦ ਕਿਸੇ ਵੀ ਉਮੀਦਵਾਰ ਦਾ ਫਾਰਮ ਮਨਜ਼ੂਰ ਨਹੀਂ ਕੀਤਾ ਜਾਵੇਗਾ।
ਇੰਝ ਕਰੋ ਅਪਲਾਈ
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਓ।
ਫਿਰ ਭਰਤੀ ਲਿੰਕ 'ਤੇ ਕਲਿੱਕ ਕਰੋ।
ਨਿੱਜੀ ਵੇਰਵੇ ਦਰਜ ਕਰਕੇ ਯੂਜ਼ਰ ਆਈਡੀ ਅਤੇ ਪਾਸਵਰਡ ਬਣਾਓ।
ਫਿਰ ਫਾਰਮ ਭਰੋ ਅਤੇ ਦਸਤਾਵੇਜ਼ ਅਪਲੋਡ ਕਰੋ।
ਫੀਸ ਭਰੋ ਅਤੇ ਜਮ੍ਹਾਂ ਕਰੋ।
ਇਸ ਤੋਂ ਬਾਅਦ, ਫਾਰਮ ਦੀ ਇੱਕ ਕਾਪੀ ਡਾਊਨਲੋਡ ਕਰੋ ਅਤੇ ਇਸਨੂੰ ਆਪਣੇ ਕੋਲ ਰੱਖੋ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ।
ਡਾਕ ਮਹਿਕਮੇ 'ਚ 2000 ਤੋਂ ਵੱਧ ਅਹੁਦਿਆਂ 'ਤੇ ਨਿਕਲੀ ਭਰਤੀ, 10ਵੀਂ ਪਾਸ ਕਰਨ ਅਪਲਾਈ
NEXT STORY