ਨਵੀਂ ਦਿੱਲੀ- ਡਿਜੀਟਲ ਭੁਗਤਾਨ ਅਤੇ ਵਿੱਤੀ ਸੇਵਾ ਕੰਪਨੀ ਪੇਟੀਐੱਮ (Paytm) ਆਉਣ ਵਾਲੇ ਮਹੀਨਿਆਂ 'ਚ ਵੱਡੇ ਪੱਧਰ 'ਤੇ ਭਰਤੀਆਂ ਕਰਨ ਵਾਲਾ ਹੈ। ਅਜਿਹੇ 'ਚ ਲਾਕਡਾਊਨ ਦੌਰਾਨ ਨੌਕਰੀ ਗੁਆਉਣ ਵਾਲੇ ਲੋਕਾਂ ਨੂੰ ਇਸ ਕੰਪਨੀ 'ਚ ਨੌਕਰੀ ਕਰਨ ਦਾ ਮੌਕਾ ਮਿਲ ਸਕਦਾ ਹੈ। ਮਿਲੀ ਜਾਣਕਾਰੀ ਅਨੁਸਾਰ ਕੰਪਨੀ ਦੇਸ਼ 'ਚ ਵਪਾਰੀਆਂ ਨੂੰ ਡਿਜੀਟਲ ਮਾਧਿਅਮ ਅਪਣਾਉਣ ਬਾਰੇ ਸਿੱਖਿਅਤ ਕਰਨ ਲਈ ਪੂਰੇ ਭਾਰਤ 'ਚ ਕਰੀਬ 20 ਹਜ਼ਾਰ ਸੇਲਜ਼ ਵਰਕਰਾਂ ਦੀ ਨਿਯੁਕਤੀ ਕਰ ਰਹੀ ਹੈ ਅਤੇ ਉਸ ਨੇ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਵੀ ਕਰ ਦਿੱਤੀ ਹੈ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ, 12ਵੀਂ ਜਮਾਤ ਜਾਂ ਗਰੈਜੂਏਟ ਪਾਸ ਹੋਣਾ ਚਾਹੀਦਾ।
ਉਮਰ
ਕੰਪਨੀ ਅਨੁਸਾਰ ਉਮੀਦਵਾਰ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਪੇਟੀਐੱਮ ਦੀ ਅਧਿਕਾਰਤ ਵੈੱਬਸਾਈਟ https://paytm.com/fse 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਡਾਕ ਵਿਭਾਗ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY