ਨਵੀਂ ਦਿੱਲੀ- ਇੰਡੀਆ ਪੋਸਟ ਨੇ 2021 ਦੀ ਬਿਹਾਰ ਗ੍ਰਾਮੀਣ ਡਾਕ ਸੇਵਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ http://appost.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਇਛੁੱਕ ਅਤੇ ਯੋਗ ਉਮੀਦਵਾਰ 29 ਮਈ 2021 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਬਿਹਾਰ ਪੋਸਟਲ ਸਰਕਲ ਦੇ ਕੁੱਲ 1940 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਐਪਲੀਕੇਸ਼ਨ ਫੀਸ
ਉਮੀਦਵਾਰ ਨੂੰ ਐਪਲੀਕੇਸ਼ਨ ਫ਼ੀਸ 'ਤੇ 100 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।
ਸਿੱਖਿਆ ਯੋਗਤਾ
ਡਾਕ ਵਿਭਾਗ 'ਚ ਗ੍ਰਾਮੀਣ ਡਾਕ ਸੇਵਕਾਂ ਦੇ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ 10ਵੀਂ ਦੇ ਅੰਕਾਂ ਦੇ ਆਧਾਰ 'ਤੇ ਕੀਤੀ ਜਾਣ ਵਾਲੀ ਮੈਰਿਟ ਲਿਸਟ ਨਾਲ ਹੋਵੇਗੀ। ਜੀ.ਡੀ.ਐੱਸ. ਦੇ ਅਹੁਦਿਆਂ 'ਤੇ ਨੌਕਰੀ ਲਈ ਉਮੀਦਵਾਰ ਨੂੰ ਕੋਈ ਲਿਖਤੀ ਪ੍ਰੀਖਿਆ ਜਾਂ ਇੰਟਰਵਿਊ ਨਹੀਂ ਦੇਣਾ ਹੋਵੇਗਾ ਸਗੋਂ ਮੈਰਿਟ ਦੇ ਆਧਾਰ 'ਤੇ ਡਾਇਰੈਕਟ ਭਰਤੀ ਕੀਤਾ ਜਾਵੇਗਾ।
LIC 'ਚ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
NEXT STORY