ਨਵੀਂ ਦਿੱਲੀ: ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ 320 ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਇੰਸਪੈਕਟਰ ਦੇ ਅਹੁਦਿਆਂ 'ਤੇ ਭਰਤੀ ਕੀਤੀ ਜਾਣੀ ਹੈ। ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਰਜ਼ੀਆਂ ਸਿਰਫ਼ ਔਨਲਾਈਨ ਹੀ ਸਵੀਕਾਰ ਕੀਤੀਆਂ ਜਾਣਗੀਆਂ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 22 ਦਸੰਬਰ 2021 ਹੈ। ਅਪਲਾਈ ਕਰਨ ਦੇ ਇੱਛੁਕ ਉਮੀਦਵਾਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇਸ ਭਰਤੀ ਤਹਿਤ ਕੁੱਲ 320 ਅਹੁਦੇ ਭਰੇ ਜਾਣਗੇ। ਇਨ੍ਹਾਂ ਵਿਚੋਂ 107 ਅਹੁਦੇ ਮਹਿਲਾ ਉਮੀਦਵਾਰਾਂ ਲਈ ਰਾਖਵੇਂ ਹੋਣਗੇ।
ਵਿੱਦਿਅਕ ਯੋਗਤਾ
ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਜਾਂ ਕੋਈ ਹੋਰ ਮਾਨਤਾ ਪ੍ਰਾਪਤ ਡਿਗਰੀ ਹੋਣੀ ਚਾਹੀਦੀ ਹੈ। ਉਮੀਦਵਾਰਾਂ ਦੇ ਕਿਸੇ ਵੀ ਸਟਰੀਮ ਵਿਚ ਘੱਟੋ-ਘੱਟ 60% ਅੰਕ ਹੋਣੇ ਚਾਹੀਦੇ ਹਨ। ਪੰਜਾਬੀ ਨਾਲ ਮੈਟ੍ਰਿਕ ਪਾਸ ਕੀਤੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਘੱਟੋ-ਘੱਟ ਇਕ ਕੰਪਿਊਟਰ ਕੋਰਸ ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮਰ ਹੱਦ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਸਾਲ ਤੋਂ ਘੱਟ ਅਤੇ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਜਦੋਂ ਕਿ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਇਸ ਵਿਚ ਛੋਟ ਦਿੱਤੀ ਗਈ ਹੈ। ਜੋ ਕਿ 42 ਸਾਲ ਤੱਕ ਹੈ। ਇਸ ਦੇ ਨਾਲ ਹੀ ਪੰਜਾਬ ਦੇ ਦਿਵਿਆਂਗ ਉਮੀਦਵਾਰਾਂ ਲਈ ਉਮਰ ਹੱਦ 47 ਸਾਲ ਤੱਕ ਰੱਖੀ ਗਈ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ। ਇਹ ਪ੍ਰੀਖਿਆ 480 ਅੰਕਾਂ ਦੀ ਹੋਵੇਗੀ। ਪ੍ਰੀਖਿਆ MCQ 'ਤੇ ਆਧਾਰਿਤ ਹੋਵੇਗੀ। ਕੁੱਲ 120 ਸਵਾਲ ਪੁੱਛੇ ਜਾਣਗੇ, ਜੋ ਕਿ ਲਾਜ਼ੀਕਲ ਰੀਜ਼ਨਿੰਗ, ਮੈਂਟਲ ਐਬਿਲਟੀ, ਕਰੰਟ ਅਫੇਅਰਜ਼, ਜਨਰਲ ਨਾਲੇਜ ਨਾਲ ਸਬੰਧਤ ਹੋਣਗੇ।
ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਦਿੱਲੀ ਜਲ ਬੋਰਡ ’ਚ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
NEXT STORY